21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਾਭਾ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੋਟਾਂ ਦੀ ਗਿਣਤੀ ਦਾ ਕੰਮ ਹੋਇਆ ਸ਼ੁਰੂ

ਨਾਭਾ, 29 ਮਈ (ਜਗਨਾਰ ਸਿੰਘ ਦੁਲੱਦੀ) 26 ਮਈ ਨੂੰ ਨਾਭਾ 'ਚ ਹੋਈਆਂ ਨਗਰ ਕੌਂਸਲ ਚੋਣਾਂ ਦੇ ਬਕਸੇ ਸਰਕਾਰੀ ਰਿਪੂਦਮਨ ਕਾਲਜ ਦੇ...

ਅਜੀਤ ਡੈਸਕ 29-05-2026

ਨਾਭਾ, 29 ਮਈ (ਜਗਨਾਰ ਸਿੰਘ ਦੁਲੱਦੀ) 26 ਮਈ ਨੂੰ ਨਾਭਾ 'ਚ ਹੋਈਆਂ ਨਗਰ ਕੌਂਸਲ ਚੋਣਾਂ ਦੇ ਬਕਸੇ ਸਰਕਾਰੀ ਰਿਪੂਦਮਨ ਕਾਲਜ ਦੇ ਸਟਰਾਂਗ ਰੂਮ ਵਿਚ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਰੱਖੇ ਗਏ ਸਨ। ਉਪ ਮੰਡਲ ਮੈਜਿਸਟ੍ਰੇਟ ਕਮ-ਚੋਣ ਅਫਸਰ ਏਪੀ ਸਿੰਘ ਸੋਮਲ ਦੀ ਅਗਵਾਈ ਹੇਠ ਸਮੁੱਚਾ ਸਟਾਫ ਪਹੁੰਚ ਚੁੱਕਿਆ ਹੈ ਤੇ ਬਖਸ਼ੇ ਖੁੱਲ ਚੁੱਕੇ ਹਨ, ਪਹਿਲੇ ਰਾਊਂਡ ਦੀ ਗਿਣਤੀ ਸ਼ੁਰੂ ਹੋ ਗਈ ਹੈ ਨਤੀਜੇ ਆਉਣ ਵਿੱਚ ਥੋੜ੍ਹਾ ਟਾਈਮ ਲੱਗੇਗਾ।

ਉਪ ਮੰਡਲ ਮੈਜਿਸਟ੍ਰੇਟ ਏਪੀ ਸਿੰਘ ਸੋਮਲ ਨੇ ਦੱਸਿਆ ਕਿ ਨਗਰ ਕੌਂਸਲ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਪਾਰਦਰਸ਼ੀ ਢੰਗ ਨਾਲ ਹੋਵੇਗੀ, ਸੀਸੀਟੀਵੀ ਕੈਮਰੇ ਲਗਾਏ ਗਏ ਹਨ ਅਤੇ ਇਸ ਦੇ ਨਾਲ ਹੀ ਭਾਰੀ ਗਿਣਤੀ ਚ ਪੁਲਿਸ ਮੁਲਾਜ਼ਮ ਦੀ ਤਾਇਨਾਤ ਕੀਤੇ ਗਏ।

ਪਿਛਲੀ ਖ਼ਬਰ ਫ਼ਰੀਦਕੋਟ ਵਿਚ ਗਿਣਤੀ ਹੋਈ ਸ਼ੁਰੂ ਅਗਲੀ ਖ਼ਬਰ ਮਾਈ ਭਾਗੋ ਸਰਕਾਰੀ ਬਹੁਤ ਤਕਨੀਕੀ ਕਾਲਜ ਲੜਕੀਆਂ ਅੰਮ੍ਰਿਤਸਰ ਵਿਖੇ ਵੋਟਾਂ ਦੀ ਗਿਣਤੀ ਹੋਈ ਸ਼ੁਰੂ