21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸਰਕਾਰੀ ਕਾਲਜ ਅਮਰਗੜ੍ਹ ਵਿਖੇ ਵੋਟਾਂ ਦੀ ਗਿਣਤੀ ਸ਼ੁਰੂ

ਅਮਰਗੜ੍ਹ 29 ਮਈ (ਪਵਿੱਤਰ ਸਿੰਘ)- ਨਗਰ ਪੰਚਾਇਤ ਅਮਰਗੜ੍ਹ ਦੇ 11 ਵਾਰਡਾਂ ਦੀਆਂ ਵੋਟਾਂ ਦੀ ਗਿਣਤੀ...

ਅਜੀਤ ਡੈਸਕ 29-05-2026

ਅਮਰਗੜ੍ਹ 29 ਮਈ (ਪਵਿੱਤਰ ਸਿੰਘ)- ਨਗਰ ਪੰਚਾਇਤ ਅਮਰਗੜ੍ਹ ਦੇ 11 ਵਾਰਡਾਂ ਦੀਆਂ ਵੋਟਾਂ ਦੀ ਗਿਣਤੀ ਪ੍ਰਕਿਰਿਆ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਚੋਣ ਅਧਿਕਾਰੀ ਕੰਮ ਐੱਸ.ਡੀ.ਐੱਮ. ਹਰਬੰਸ ਸਿੰਘ ਦੀ ਦੇਖ ਰੇਖ ਹੇਠ ਸ਼ੁਰੂ ਹੋ ਚੁੱਕਿਆ ਹੈ। ਅਮਰਗੜ੍ਹ ਦੇ ਕੁੱਲ 11 ਦੇ 11 ਵਾਰਡਾਂ ਦੀ ਗਿਣਤੀ ਲਈ 11 ਟੇਬਲਾਂ ਤੇ ਚੋਣ ਬਕਸੇ ਖੋਲ ਕੇ ਬੈਲਟ ਪੇਪਰਾਂ ਦੀ ਸ਼ਾਂਟੀ ਕੀਤੀ ਕੀਤੀ ਜਾ ਰਹੀ ਹੈ। ਇਸ ਗਿਣਤੀ ਪ੍ਰਕਿਰਿਆ ਦੌਰਾਨ ਉਮੀਦਵਾਰਾਂ ਦੇ ਕਾਊਂਟਿੰਗ ਏਜੰਟਾਂ ਨੂੰ ਬੈਲਟ ਪੇਪਰਾਂ ਦੀ ਗਿਣਤੀ ਲਈ ਵਰਤੇ ਜਾ ਰਹੇ ਟੇਬਲਾਂ ਦੁਆਲੇ ਲਗਾਈ ਗਈ ਜਾਲੀ ਤੋਂ ਬਾਹਰ ਰੱਖਿਆ ਗਿਆ ਹੈ। ਜ਼ਿਕਰ ਯੋਗ ਹੈ ਕਿ ਆਮ ਆਦਮੀ ਪਾਰਟੀ, ਕਾਂਗਰਸ ਪਾਰਟੀ, ਭਾਰਤੀ ਜਨਤਾ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਬਹੁਜਨ ਸਮਾਜ ਪਾਰਟੀ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨਾਲ ਸੰਬੰਧਿਤ ਆਗੂਆਂ ਵੱਲੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਗਈ ਹੈ, ਤੇ ਕੁੱਲ 11 ਵਾਰਡਾਂ ਚੋਂ ਪੰਜ ਦਰਸ਼ਨ ਉਮੀਦਵਾਰਾਂ ਦੀ ਜਿੱਤ ਹਾਰ ਦਾ ਫੈਸਲਾ ਅੱਜ ਗਿਣਤੀ ਪ੍ਰਕਰਿਆ ਮੁਕੰਮਲ ਹੋਣ ਉਪਰੰਤ ਹੋ ਜਾਣਾ ਹੈ। ਜਿੱਥੇ ਚੋਣ ਮੈਦਾਨ ਵਿੱਚ ਉਤਰੇ ਉਮੀਦਵਾਰਾਂ ਦੇ ਦਿਲ ਦੀਆਂ ਧੜਕਣਾਂ ਤੇਜ ਹਨ ਉੱਥੇ ਹੀ ਗਿਣਤੀ ਕੇਂਦਰ ਦੇ ਬਾਹਰ ਸਮਰਥਕਾਂ ਦਾ ਲੱਗਿਆ ਜਮਾਂ ਵਾੜਾ ਵੀ ਚੋਣ ਨਤੀਜਿਆ ਬੇਸਬਰੀ ਨਾਲ ਉਡੀਕ ਕਰ ਰਿਹਾ ਹੈ।

ਪਿਛਲੀ ਖ਼ਬਰ ਫਤਿਹਗੜ੍ਹ ਚੂੜੀਆਂ ਚ ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਗਿਣਤੀ ਸ਼ੁਰੂ ਅਗਲੀ ਖ਼ਬਰ ਫ਼ਰੀਦਕੋਟ ਵਿਚ ਗਿਣਤੀ ਹੋਈ ਸ਼ੁਰੂ