20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਮਲੋਟ ਨਗਰ ਕੌਂਸਲ ਚੋਣਾਂ: ਤਿੰਨ ਹੋਰ ਵਾਰਡਾਂ ਦੇ ਰੁਝਾਨ ਸਾਹਮਣੇ, ਆਪ ਅਤੇ ਕਾਂਗਰਸ ਨੇ ਦਰਜ ਕੀਤੀਆਂ ਜਿੱਤਾਂ

ਮਲੋਟ, 29 ਮਈ (ਪਾਟਿਲ)-ਮਲੋਟ ਨਗਰ ਕੌਂਸਲ ਚੋਣਾਂ ਦੌਰਾਨ ਹੋਰ ਤਿੰਨ ਵਾਰਡਾਂ ਦੇ ਰੁਝਾਨ ਸਾਹਮਣੇ ਆ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਵਾਰਡ ਨੰਬਰ 1 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਕੁਲਦੀਪ ਕੌਰ ਪਤਨੀ ਸੁਰਮੁੱਖ ਸਿੰਘ ਨੇ ਜਿੱਤ ਹਾਸਲ ਕਰ ਲਈ ਹੈ। ਇਸੇ ਤਰ੍ਹਾਂ ਵਾਰਡ ਨੰਬਰ 2 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਮੀਤ ...

ਅਜੀਤ ਡੈਸਕ 29-05-2026

ਮਲੋਟ, 29 ਮਈ (ਪਾਟਿਲ)-ਮਲੋਟ ਨਗਰ ਕੌਂਸਲ ਚੋਣਾਂ ਦੌਰਾਨ ਹੋਰ ਤਿੰਨ ਵਾਰਡਾਂ ਦੇ ਰੁਝਾਨ ਸਾਹਮਣੇ ਆ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਵਾਰਡ ਨੰਬਰ 1 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਕੁਲਦੀਪ ਕੌਰ ਪਤਨੀ ਸੁਰਮੁੱਖ ਸਿੰਘ ਨੇ ਜਿੱਤ ਹਾਸਲ ਕਰ ਲਈ ਹੈ। ਇਸੇ ਤਰ੍ਹਾਂ ਵਾਰਡ ਨੰਬਰ 2 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਮੀਤ ਸਿੰਘ ਨੇ ਆਪਣੇ ਨਜ਼ਦੀਕੀ ਵਿਰੋਧੀ ਸ਼੍ਰੋਮਣੀ ਅਕਾਲੀ ਦਲ ਦੇ ਪਿੰਦਰ ਕੰਗ ਨੂੰ ਹਰਾ ਕੇ ਜਿੱਤ ਦਰਜ ਕਰਵਾਈ ਹੈ। ਦੂਜੇ ਪਾਸੇ ਕਾਂਗਰਸ ਨੇ ਵੀ ਮਲੋਟ ਵਿੱਚ ਆਮ ਆਦਮੀ ਪਾਰਟੀ ਨੂੰ ਟੱਕਰ ਦਿੰਦੇ ਹੋਏ ਵਾਰਡ ਨੰਬਰ 7 ਤੋਂ ਆਪਣੀ ਜਿੱਤ ਦਰਜ ਕਰਵਾਈ ਹੈ, ਜਿੱਥੇ ਕਾਂਗਰਸ ਉਮੀਦਵਾਰ ਸੁਮਨ ਰਾਣੀ ਨੇ ਬਾਜ਼ੀ ਮਾਰੀ ਹੈ। ਇਨ੍ਹਾਂ ਤਿੰਨ ਹੋਰ ਨਤੀਜਿਆਂ ਨਾਲ ਮਲੋਟ ਦੀ ਚੋਣ ਤਸਵੀਰ ਹੋਰ ਦਿਲਚਸਪ ਬਣਦੀ ਜਾ ਰਹੀ ਹੈ ਅਤੇ ਵੱਖ-ਵੱਖ ਪਾਰਟੀਆਂ ਦੇ ਸਮਰਥਕਾਂ ਵਿਚ ਉਤਸ਼ਾਹ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ।

 

ਪਿਛਲੀ ਖ਼ਬਰ ਪੱਟੀ ਨਗਰ ਕੌਂਸਲ ਚੋਣਾਂ: ਵਾਰਡ ਨੰਬਰ 6 ਤੋਂ ਆਪ ਉਮੀਦਵਾਰ ਰਾਜਨਪ੍ਰੀਤ ਸਿੰਘ ਜੇਤੂ ਅਗਲੀ ਖ਼ਬਰ ਬਠਿੰਡਾ ਨਗਰ ਨਿਗਮ ਦੇ ਵਾਰਡ ਨੰਬਰ 42 ਤੋਂ ਭਾਜਪਾ ਉਮੀਦਵਾਰ ਰੀਤੂ ਜਿੱਤੇ