20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਜ਼ਿਲ੍ਹਾ ਸੰਗਰੂਰ ਵਿਚ ਨਗਰ ਕੌਂਸਲ ਚੋਣਾਂ ਵਿੱਚ ਫਿਰ ਹੋਈ ਆਪ ਦੀ ਜਿੱਤ

ਸੰਗਰੂਰ, 29 ਮਈ (ਧੀਰਜ ਪਸੋਰੀਆ )- ਜ਼ਿਲ੍ਹਾ ਸੰਗਰੂਰ ਵਿੱਚ ਧੂਰੀ, ਸਨਾਮ, ਲੌਂਗੋਵਾਲ ਅਤੇ ਭਵਾਨੀਗੜ੍ਹ ਨਗਰ ਕੌਂਸਲਾਂ ਦੀਆਂ ਚੋਣਾਂ ਦੇ...

ਅਜੀਤ ਡੈਸਕ 29-05-2026

ਸੰਗਰੂਰ, 29 ਮਈ (ਧੀਰਜ ਪਸੋਰੀਆ )- ਜ਼ਿਲ੍ਹਾ ਸੰਗਰੂਰ ਵਿੱਚ ਧੂਰੀ, ਸਨਾਮ, ਲੌਂਗੋਵਾਲ ਅਤੇ ਭਵਾਨੀਗੜ੍ਹ ਨਗਰ ਕੌਂਸਲਾਂ ਦੀਆਂ ਚੋਣਾਂ ਦੇ ਆ ਰਹੇ ਨਤੀਜਿਆਂ ਤੋਂ ਆਮ ਆਦਮੀ ਪਾਰਟੀ ਦੇ ਆਗੂ ਬਾਗੋ ਬਾਗ ਹਨ! ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ "ਅਜੀਤ" ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਲੇ ਵਿੱਚ ਚਾਰੇ ਥਾਵਾਂ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਸ਼ਾਨਦਾਰ ਜਿੱਤਾਂ ਪ੍ਰਾਪਤ ਕੀਤੀਆਂ ਹਨ।

ਚਾਰੇ ਥਾਵਾਂ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਹੋਇਆਂ ਈਲਵਾਲ ਨੇ ਕਿਹਾ ਕਿ ਸੂਝਵਾਨ ਵੋਟਰਾਂ ਨੇ ਇੱਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਚੱਲ ਰਹੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਤੇ ਮੋਹਰ ਲਗਾ ਦਿੱਤੀ ਹੈ! ਉਹਨਾਂ ਦਾਅਵਾ ਕੀਤਾ ਕਿ ਚਾਰੇ ਨਗਰ ਕੌਂਸਲਾਂ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਚੁਣੇ ਜਾਣਗੇ। 

ਪਿਛਲੀ ਖ਼ਬਰ ਡੇਰਾਬੱਸੀ ਨਗਰ ਕੌਂਸਲ ਚੋਣ ਨਤੀਜੇ: ਆਪ ਦਾ ਇੱਕ ਹੋਰ ਵਾਰਡ 'ਤੇ ਕਬਜ਼ਾ ਅਗਲੀ ਖ਼ਬਰ ਨਗਰ ਪੰਚਾਇਤ ਮਹਿਰਾਜ ਦੇ ਆਏ ਨਤੀਜੇ