20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਕੌਂਸਲ ਪੱਟੀ ਚੋਣਾਂ: ਪਹਿਲੇ ਅੱਠ ਵਾਰਡਾਂ ਦੇ ਨਤੀਜਿਆਂ ‘ਚ ਕੈਰੋਂ ਗਰੁੱਪ ਅੱਗੇ

ਪੱਟੀ, 29 ਮਈ- ਨਗਰ ਕੌਂਸਲ ਪੱਟੀ ਦੀਆਂ ਹੋਈਆਂ ਚੋਣਾਂ ਦੇ ਵੋਟਾਂ ਦੀ ਗਿਣਤੀ ਇਸ ਵੇਲੇ...

ਅਜੀਤ ਡੈਸਕ 29-05-2026

 
ਪੱਟੀ, 29 ਮਈ- ਨਗਰ ਕੌਂਸਲ ਪੱਟੀ ਦੀਆਂ ਹੋਈਆਂ ਚੋਣਾਂ ਦੇ ਵੋਟਾਂ ਦੀ ਗਿਣਤੀ ਇਸ ਵੇਲੇ ਸ਼੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੈਰੋਂ ਵਿਖੇ ਜਾਰੀ ਹੈ। ਗਿਣਤੀ ਦੇ ਸ਼ੁਰੂਆਤੀ ਦੌਰ ਦੌਰਾਨ ਹੁਣ ਤੱਕ 19 ਵਾਰਡਾਂ ਵਿੱਚੋਂ ਅੱਠ ਵਾਰਡਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚ ਆਦੇਸ਼ ਪ੍ਰਤਾਪ ਸਿੰਘ ਕੈਰੋਂ ਗਰੁੱਪ ਨੇ ਬੜ੍ਹਤ ਬਣਾਈ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲੇ ਅੱਠ ਵਾਰਡਾਂ ਦੇ ਐਲਾਨੇ ਨਤੀਜਿਆਂ ਵਿੱਚੋਂ ਚਾਰ ਵਾਰਡਾਂ ‘ਤੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਗਰੁੱਪ ਦੇ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਹੈ, ਜਦਕਿ ਤਿੰਨ ਵਾਰਡਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ। ਇਸ ਤੋਂ ਇਲਾਵਾ ਇੱਕ ਵਾਰਡ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਨੇ ਜਿੱਤ ਹਾਸਲ ਕੀਤੀ ਹੈ।

ਗਿਣਤੀ ਕੇਂਦਰ ਦੇ ਬਾਹਰ ਵੱਖ-ਵੱਖ ਪਾਰਟੀਆਂ ਦੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਹਰ ਨਵੇਂ ਨਤੀਜੇ ਨਾਲ ਨਾਅਰੇਬਾਜ਼ੀ ਵੀ ਹੋ ਰਹੀ ਹੈ। ਪ੍ਰਸ਼ਾਸਨ ਵੱਲੋਂ ਗਿਣਤੀ ਕੇਂਦਰ ਦੇ ਆਲੇ-ਦੁਆਲੇ ਸੁਰੱਖਿਆ ਦੇ ਕੜੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਅਮਨ-ਕਾਨੂੰਨ ਦੀ ਸਥਿਤੀ ਬਣੀ ਰਹੇ।
ਹਾਲਾਂਕਿ ਹਾਲੇ 11 ਵਾਰਡਾਂ ਦੇ ਨਤੀਜੇ ਆਉਣੇ ਬਾਕੀ ਹਨ, ਪਰ ਸ਼ੁਰੂਆਤੀ ਰੁਝਾਨਾਂ ਨੇ ਨਗਰ ਕੌਂਸਲ ਪੱਟੀ ਦੀ ਸਿਆਸਤ ਨੂੰ ਕਾਫੀ ਰੋਚਕ ਬਣਾ ਦਿੱਤਾ ਹੈ।

ਪਿਛਲੀ ਖ਼ਬਰ ਖੰਨਾ ਵਿਚ ਤੀਸਰੇ ਰਾਉਂਡ ਤੋਂ ਬਾਅਦ ਆਪ 11 ਤੇ ਕਾਂਗਰਸ 14 ਸੀਟਾਂ ਵਿਚੋਂ 3 ਤੇ ਅੱਗੇ ਅਗਲੀ ਖ਼ਬਰ ਬਠਿੰਡਾ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਦਿਹਾਤੀ ਨਗਰ ਨਿਗਮ ਚੋਣਾਂ 'ਚ ਬਠਿੰਡਾ ਦੇ ਉਮੀਦਵਾਰਾਂ ਦੀ ਅਕਾਲੀ ਦਲ ਦ...