20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਕੌਂਸਲ ਰਮਦਾਸ ਵਿਚ ਆਪ ਦੀ ਬੰਪਰ ਜਿੱਤ

ਅਜਨਾਲਾ 29 ਮਈ- ਨਗਰ ਕੌਂਸਲ ਰਮਦਾਸ ਦੀਆਂ 11 ਵਿੱਚੋਂ 10 ਸੀਟਾਂ ਜਿੱਤ ਕੇ ਆਮ ਆਦਮੀ ਪਾਰਟੀ...

ਅਜੀਤ ਡੈਸਕ 29-05-2026

ਅਜਨਾਲਾ 29 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਨਗਰ ਕੌਂਸਲ ਰਮਦਾਸ ਦੀਆਂ 11 ਵਿੱਚੋਂ 10 ਸੀਟਾਂ ਜਿੱਤ ਕੇ ਆਮ ਆਦਮੀ ਪਾਰਟੀ ਨੇ ਜਿੱਤ ਦਾ ਝੰਡਾ ਲਹਿਰਾਇਆ ਹੈ। ਕਸਬਾ ਰਮਦਾਸ ਦੀ ਅੱਠ ਨੰਬਰ ਵਾਰਡ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਉਮੀਦਵਾਰ ਜੇਤੂ ਰਿਹਾ ਹੈ ਜਦੋਂ ਕਿ ਬਾਕੀ ਸਾਰੀਆਂ ਵਾਰਡਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਬਾਜ਼ੀ ਮਾਰੀ ਹੈ ।

ਇਸ ਜਿੱਤ ਦੀ ਖੁਸ਼ੀ ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜੇਤੂ ਉਮੀਦਵਾਰਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਇਸ ਸਮੇਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕਸਬਾ ਰਮਦਾਸ ਦੇ ਵੋਟਰਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਵੀ ਕੀਤਾ ਗਿਆ ਅਤੇ ਕਿਹਾ ਗਿਆ ਕਿ ਰਮਦਾਸ ਨੂੰ ਨਮੂਨੇ ਦਾ ਕਸਬਾ ਬਣਾਉਣ ਲਈ ਵੱਡੇ ਵਿਕਾਸ ਕਾਰਜ ਕਰਵਾਏ ਜਾਣਗੇ।

ਪਿਛਲੀ ਖ਼ਬਰ ਆਜ਼ਾਦ ਉਮੀਦਵਾਰ ਰਣਜੀਤ ਸਿੰਘ ਲਾਡੀ 14 ਨੰਬਰ ਵਾਰਡ ਤੋਂ ਜੇਤੂ ਰਹੇ ਅਗਲੀ ਖ਼ਬਰ ਬਠਿੰਡਾ ਨਗਰ ਨਿਗਮ ਚੋਣਾਂ 'ਚ ਸੁਮਨ ਸ਼ਰਮਾ ਜੇਤੂ