20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਕੱਢਿਆ ਜਾ ਰਿਹਾ ਹੈ ਜੇਤੂ ਜਲੂਸ

ਅਜਨਾਲਾ, 29 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਨਗਰ ਕੌਂਸਲ ਰਮਦਾਸ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ ਸ਼ਹਿਰ ਵਿੱਚ ਵਿਸ਼ਾਲ ਜੇਤੂ ਜਲੂਸ ਕੱਢਿਆ ਜਾ ਰਿਹਾ ਹੈ। ਜੇਤੂ ਜਲੂਸ ਦੌਰਾਨ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ....

ਅਜੀਤ ਡੈਸਕ 29-05-2026

ਅਜਨਾਲਾ, 29 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਨਗਰ ਕੌਂਸਲ ਰਮਦਾਸ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ ਸ਼ਹਿਰ ਵਿੱਚ ਵਿਸ਼ਾਲ ਜੇਤੂ ਜਲੂਸ ਕੱਢਿਆ ਜਾ ਰਿਹਾ ਹੈ। ਜੇਤੂ ਜਲੂਸ ਦੌਰਾਨ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਢੋਲ ਦੇ ਡੱਗੇ ‘ਤੇ ਵਰਕਰ ਭੰਗੜੇ ਪਾ ਕੇ ਜਿੱਤ ਦੀ ਖੁਸ਼ੀ ਮਨਾਉਂਦੇ ਨਜ਼ਰ ਆ ਰਹੇ ਹਨ। ਆਮ ਆਦਮੀ ਪਾਰਟੀ ਦੇ ਹੱਕ ਵਿੱਚ ਆਏ ਨਤੀਜਿਆਂ ਤੋਂ ਬਾਅਦ ਪੂਰੇ ਇਲਾਕੇ ਵਿੱਚ ਜਸ਼ਨ ਵਾਲਾ ਮਾਹੌਲ ਬਣਿਆ ਹੋਇਆ ਹੈ। ਵਰਕਰਾਂ ਵੱਲੋਂ ਮਿਠਾਈਆਂ ਵੰਡੀਆਂ ਜਾ ਰਹੀਆਂ ਹਨ ਅਤੇ ਜੇਤੂ ਉਮੀਦਵਾਰਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

ਪਿਛਲੀ ਖ਼ਬਰ ਐਡਵੋਕੇਟ ਰੰਧਾਵਾ ਤੇ ਉਨਾਂ ਦੀ ਪਤਨੀ 7 ਨੰਬਰ ਤੋਂ ਕਾਂਗਰਸੀ ਉਮੀਦਵਾਰ ਜਸਵੰਤ ਕੌਰ ਰੰਧਾਵਾ ਨੇ ਅਮਲੇ ਤੇ ਜਤਾਇਆ ਰੋਸ ਅਗਲੀ ਖ਼ਬਰ ਆਜ਼ਾਦ ਉਮੀਦਵਾਰ ਰਣਜੀਤ ਸਿੰਘ ਲਾਡੀ 14 ਨੰਬਰ ਵਾਰਡ ਤੋਂ ਜੇਤੂ ਰਹੇ