19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਵਾਰਡ ਨੰਬਰ 12 ਤੋਂ ਆਪ ਦੇ ਸੁਰਜੀਤ ਸਿੰਘ ਜੇਤੂ

ਪੱਟੀ, 29 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਨਗਰ ਕੌਂਸਲ ਪੱਟੀ ਦੀਆਂ ਹੋਈਆਂ ਚੋਣਾਂ ਦੌਰਾਨ ਵਾਰਡ ਨੰਬਰ 12 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਰਜੀਤ ਸਿੰਘ ਨੇ ਆਪਣੇ ਵਿਰੋਧੀਆਂ ਨੂੰ ਹਰਾਕੇ ਜਿੱਤ ਦਰਜ ਕੀਤੀ। ਗਿਣਤੀ ਦੌਰਾਨ ਸੁਰਜੀਤ ਸਿੰਘ ਨੂੰ ਵੋਟਰਾਂ ਵੱਲੋਂ ਭਰਵਾਂ ਸਮਰਥਨ ਮਿਲਿਆ ਅਤੇ ਉਹ ਆਪਣੇ ਨੇੜਲੇ...

ਅਜੀਤ ਡੈਸਕ 29-05-2026

ਪੱਟੀ, 29 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਨਗਰ ਕੌਂਸਲ ਪੱਟੀ ਦੀਆਂ ਹੋਈਆਂ ਚੋਣਾਂ ਦੌਰਾਨ ਵਾਰਡ ਨੰਬਰ 12 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਰਜੀਤ ਸਿੰਘ ਨੇ ਆਪਣੇ ਵਿਰੋਧੀਆਂ ਨੂੰ ਹਰਾਕੇ ਜਿੱਤ ਦਰਜ ਕੀਤੀ। ਗਿਣਤੀ ਦੌਰਾਨ ਸੁਰਜੀਤ ਸਿੰਘ ਨੂੰ ਵੋਟਰਾਂ ਵੱਲੋਂ ਭਰਵਾਂ ਸਮਰਥਨ ਮਿਲਿਆ ਅਤੇ ਉਹ ਆਪਣੇ ਨੇੜਲੇ ਵਿਰੋਧੀ ਉਮੀਦਵਾਰ ਤੋਂ ਅੱਗੇ ਰਹੇ। ਨਤੀਜਾ ਐਲਾਨੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਸਮਰਥਕਾਂ ਵੱਲੋਂ ਮਿਠਾਈਆਂ ਵੰਡ ਕੇ ਜਸ਼ਨ ਮਨਾਇਆ ਗਿਆ। ਸੁਰਜੀਤ ਸਿੰਘ ਨੇ ਆਪਣੀ ਜਿੱਤ ਦਾ ਸਿਹਰਾ ਵਾਰਡ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਨੂੰ ਦਿੰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਣ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ।

ਪਿਛਲੀ ਖ਼ਬਰ ਰਾਮਾਂ ਮੰਡੀ ਨਗਰ ਕੌਂਸਲ ਚੋਣਾਂ ਵਿਚ ਆਪ ਦੀ ਸ਼ਾਨਦਾਰ ਜਿੱਤ ਅਗਲੀ ਖ਼ਬਰ ਨਗਰ ਪੰਚਾਇਤ ਭਿੱਖੀਵਿੰਡ ਦੀ ਵਾਰਡ ਨੰਬਰ 4 ਤੋਂ ਅਜ਼ਾਦ ਬਖਸ਼ੀਸ਼ ਸਿੰਘ ਬੁੱਟਰ ਜੈਤੂ