19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਹੌਟ ਸੀਟ ਵਾਰਡ ਨੰਬਰ 14 ਤੋਂ ਨਰੇਸ਼ ਉਪਨੇਜਾ 529 ਵੋਟਾਂ ਨਾਲ ਜੇਤੂ

ਡੇਰਾਬੱਸੀ, 29 ਮਈ (ਅਲੀ)- ਡੇਰਾਬੱਸੀ ਨਗਰ ਕੌਂਸਲ ਚੋਣਾਂ ਦੀ ਸਭ ਤੋਂ ਚਰਚਿਤ ਹੌਟ ਸੀਟ ਮੰਨੀ ਜਾ ਰਹੀ ਵਾਰਡ ਨੰਬਰ 14 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰੇਸ਼ ਉਪਨੇਜਾ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਨਰੇਸ਼ ਉਪਨੇਜਾ ਨੇ ਆਪਣੇ ਨਜ਼ਦੀਕੀ ਵਿਰੋਧੀ ਨੂੰ 529 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ। ਚੋਣ ਨਤੀਜਾ ਐਲਾਨੇ ਜਾਣ ਨਾਲ ਹੀ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ...

ਅਜੀਤ ਡੈਸਕ 29-05-2026

ਡੇਰਾਬੱਸੀ, 29 ਮਈ (ਅਲੀ)- ਡੇਰਾਬੱਸੀ ਨਗਰ ਕੌਂਸਲ ਚੋਣਾਂ ਦੀ ਸਭ ਤੋਂ ਚਰਚਿਤ ਹੌਟ ਸੀਟ ਮੰਨੀ ਜਾ ਰਹੀ ਵਾਰਡ ਨੰਬਰ 14 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰੇਸ਼ ਉਪਨੇਜਾ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਨਰੇਸ਼ ਉਪਨੇਜਾ ਨੇ ਆਪਣੇ ਨਜ਼ਦੀਕੀ ਵਿਰੋਧੀ ਨੂੰ 529 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ। ਚੋਣ ਨਤੀਜਾ ਐਲਾਨੇ ਜਾਣ ਨਾਲ ਹੀ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਸਮਰਥਕਾਂ ਨੇ ਢੋਲ-ਨਗਾੜਿਆਂ ਅਤੇ ਮਿਠਾਈਆਂ ਵੰਡ ਕੇ ਜਿੱਤ ਦਾ ਜਸ਼ਨ ਮਨਾਇਆ।
ਨਰੇਸ਼ ਉਪਨੇਜਾ ਨੇ ਜਿੱਤ ਤੋਂ ਬਾਅਦ ਵਾਰਡ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਵੱਲੋਂ ਦਿੱਤੇ ਗਏ ਭਰੋਸੇ 'ਤੇ ਖਰਾ ਉਤਰਣ ਲਈ ਵਾਰਡ ਦੇ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਨੂੰ ਪਹਿਲ ਦੇਣਗੇ। ਉਨ੍ਹਾਂ ਕਿਹਾ ਕਿ ਵਾਰਡ ਦੀ ਹਰ ਸਮੱਸਿਆ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਇਸ ਜਿੱਤ ਨਾਲ ਆਮ ਆਦਮੀ ਪਾਰਟੀ ਨੇ ਡੇਰਾਬੱਸੀ ਨਗਰ ਕੌਂਸਲ ਚੋਣਾਂ ਵਿੱਚ ਆਪਣੀ ਮਜ਼ਬੂਤ ਸਥਿਤੀ ਹੋਰ ਮਜ਼ਬੂਤ ਕਰ ਲਈ ਹੈ।

ਪਿਛਲੀ ਖ਼ਬਰ ਨਗਰ ਨਿਗਮ ਕਪੂਰਥਲਾ ਦੀ ਹੋਈ ਚੋਣ ਵਿਚ ਕਾਂਗਰਸ ਨੇ 50 ਵਿਚੋਂ 31 ਵਾਰਡਾਂ ਵਿਚ ਕੀਤੀ ਜਿੱਤ ਦਰਜ ਅਗਲੀ ਖ਼ਬਰ ਕਾਂਗਰਸ ਨੇ 50 ਵਿਚੋਂ 31 ਵਾਰਡਾਂ ਵਿਚ ਜਿੱਤ ਦਰਜ ਕਰਕੇ ਨਿਗਮ 'ਤੇ ਕਬਜ਼ਾ ਕੀਤਾ