19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ

ਦਸੂਹਾ , 29 ਮਈ (ਕੌਸ਼ਲ)- ਸਥਾਨਕ ਨਗਰ ਕੌਂਸਲ ਦੇ 15 ਵਾਰਡਾਂ ਲਈ 26 ਮਈ ਨੂੰ ਪਈਆਂ ਵੋਟਾਂ ਦੀ ਅੱਜ ਹੋਈ ਗਿਣਤੀ ਦੌਰਾਨ 13 ਵਾਰਡਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਅਤੇ 2 ਵਾਰਡਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ। ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਚੋਣ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਰਡ ਨੰਬਰ 1,2,3 ਅਤੇ 4 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਕੌਰ ਬਾਜਵਾ, ਜੋਗਿੰਦਰ ਪਾਲ, ਰਮਨਾ ਦੇਵੀ ਅਤੇ ਤਰੁਨ ਖੁਲਰ ਨੇ ਕ੍ਰਮਵਾਰ 518,675..

ਅਜੀਤ ਡੈਸਕ 29-05-2026

ਦਸੂਹਾ , 29 ਮਈ (ਕੌਸ਼ਲ)- ਸਥਾਨਕ ਨਗਰ ਕੌਂਸਲ ਦੇ 15 ਵਾਰਡਾਂ ਲਈ 26 ਮਈ ਨੂੰ ਪਈਆਂ ਵੋਟਾਂ ਦੀ ਅੱਜ ਹੋਈ ਗਿਣਤੀ ਦੌਰਾਨ 13 ਵਾਰਡਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਅਤੇ 2 ਵਾਰਡਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ।
ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਚੋਣ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਰਡ ਨੰਬਰ 1,2,3 ਅਤੇ 4 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਕੌਰ ਬਾਜਵਾ, ਜੋਗਿੰਦਰ ਪਾਲ, ਰਮਨਾ ਦੇਵੀ ਅਤੇ ਤਰੁਨ ਖੁਲਰ ਨੇ ਕ੍ਰਮਵਾਰ 518,675, 389 ਅਤੇ 625 ਵੋਟਾ ਲੈ ਕੇ ਜਿੱਤ ਦਰਜ ਕੀਤੀ। ਵਾਰਡ ਨੰਬਰ 5 ਅਤੇ 7 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੀਤਿਕਾ ਅਤੇ ਚਰਨਜੀਤ ਕੌਰ ਨੇ ਕ੍ਰਮਵਾਰ 471 ਅਤੇ 502 ਵੋਟਾਂ ਲੈ ਕੇ ਜਿੱਤ ਦਰਜ ਕੀਤੀ। ਵਾਰਡ ਨੰਬਰ 6,8,9,10 ਅਤੇ 11 ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਤੋਖ ਕੁਮਾਰ, ਚਮਨ ਲਾਲ, ਰਣਜੀਤ ਕੌਰ, ਹਰਵਿੰਦਰ ਸਿੰਘ ਅਤੇ ਸੁਖਵਿੰਦਰ ਕੌਰ ਨੇ 833, 427, 250, 637 ਅਤੇ 678 ਵੋਟਾਂ ਲੈ ਕੇ ਜਿੱਤ ਦਰਜ ਕੀਤੀ। ਵਾਰਡ ਨੰਬਰ 12,13,14 ਅਤੇ 15 ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਚੰਦਰ ਸ਼ੇਖਰ, ਕੁਲਵਿੰਦਰ ਕੌਰ, ਅਮਰਪ੍ਰੀਤ ਸਿੰਘ ਅਤੇ ਸੁਨੀਤਾ ਨੇ ਕ੍ਰਮਵਾਰ 489, 512, 673 ਅਤੇ 547 ਵੋਟਾਂ ਹਾਸਲ ਕਰਕੇ ਜਿੱਤਾਂ ਦਰਜ ਕੀਤੀਆਂ।

ਪਿਛਲੀ ਖ਼ਬਰ ਨਾਭਾ ਚੋਣਾਂ ਦੇ ਵਾਰਡ ਨੰਬਰ ਤਿੰਨ ਤੋਂ ਆਪ ਉਮੀਦਵਾਰ ਹਰਪ੍ਰੀਤ ਸਿੰਘ ਪ੍ਰੀਤ ਰਹੇ ਜੇਤੂ ਅਗਲੀ ਖ਼ਬਰ ਨਗਰ ਕੌਂਸਲ ਭਵਾਨੀਗੜ੍ਹ ਚੋਣਾਂ ਦੇ ਨਤੀਜੇ ਐਲਾਨੇ