18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਮਲੋਟ ਨਗਰ ਕੌਂਸਲ ਚੋਣ ਨਤੀਜੇ 'ਚ 12 ਵਾਰਡਾਂ 'ਚ ਜਿੱਤ ਕੇ ਆਪ ਸਭ ਤੋਂ ਵੱਡੀ ਪਾਰਟੀ ਬਣੀ, ਪਰ ਬਹੁਮਤ ਤੋਂ ਰਹੀ ਦੂਰ

ਮਲੋਟ, 29 ਮਈ (ਪਾਟਿਲ)-ਮਲੋਟ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਨੇ ਸ਼ਹਿਰ ਦੀ ਸਿਆਸੀ ਤਸਵੀਰ ਬਦਲ ਕੇ ਰੱਖ ਦਿੱਤੀ ਹੈ। ਸੱਤਾ ਧਿਰ ਆਮ ਆਦਮੀ ਪਾਰਟੀ 12 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਵਜੋਂ ਸਾਹਮਣੇ ਆਈ, ਪਰ ਬਹੁਮਤ ਤੋਂ ਦੂਰ ਰਹੀ। ਦੂਜੇ ਪਾਸੇ ਕਾਂਗਰਸ ਨੇ 8 ਅਤੇ ਸ਼੍ਰੋਮਣੀ ਅਕਾਲੀ ਦਲ ਨੇ 7 ਸੀਟਾਂ ’ਤੇ ਜਿੱਤ ਦਰਜ ਕਰਕੇ ਮਜ਼ਬੂਤ ਹਾਜ਼ਰੀ ਦਰਸਾਈ ਹੈ। ਚੋਣਾਂ ਤੋਂ ਪਹਿਲਾਂ ਆਪ ਆਗੂਆਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵੱਡੇ ਬਹੁਮਤ ਦੇ ਦਾਅਵੇ ਕੀਤੇ ਜਾ ਰਹੇ ਸਨ, ਪਰ ਨਤੀਜਿਆਂ ਨੇ ਇਹ ਅਨੁਮਾਨ ਬਦਲ ਦਿੱਤੇ। ਵਿਰੋਧੀ ਧਿਰਾਂ ਨੇ ਕਈ ਅਹਿਮ ਵਾਰਡਾਂ ਵਿੱਚ ਜਿੱਤ ਹਾਸਲ ਕਰਕੇ ਨਗਰ ਕੌਂਸਲ ਦੇ ਸਿਆਸੀ ਸਮੀਕਰਨ ਨਵੇਂ ਸਿਰੇ ਤੋਂ ਤੈਅ ਕਰ ਦਿੱਤੇ।

ਅਜੀਤ ਡੈਸਕ 29-05-2026

ਕਾਂਗਰਸ 8 ਤੇ ਅਕਾਲੀ ਦਲ 7 ਸੀਟਾਂ ਨਾਲ ਮਜ਼ਬੂਤੀ ਨਾਲ ਉਭਰੇ
ਮਲੋਟ, 29 ਮਈ (ਪਾਟਿਲ)-ਮਲੋਟ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਨੇ ਸ਼ਹਿਰ ਦੀ ਸਿਆਸੀ ਤਸਵੀਰ ਬਦਲ ਕੇ ਰੱਖ ਦਿੱਤੀ ਹੈ। ਸੱਤਾ ਧਿਰ ਆਮ ਆਦਮੀ ਪਾਰਟੀ 12 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਵਜੋਂ ਸਾਹਮਣੇ ਆਈ, ਪਰ ਬਹੁਮਤ ਤੋਂ ਦੂਰ ਰਹੀ। ਦੂਜੇ ਪਾਸੇ ਕਾਂਗਰਸ ਨੇ 8 ਅਤੇ ਸ਼੍ਰੋਮਣੀ ਅਕਾਲੀ ਦਲ ਨੇ 7 ਸੀਟਾਂ ’ਤੇ ਜਿੱਤ ਦਰਜ ਕਰਕੇ ਮਜ਼ਬੂਤ ਹਾਜ਼ਰੀ ਦਰਸਾਈ ਹੈ। ਚੋਣਾਂ ਤੋਂ ਪਹਿਲਾਂ ਆਪ ਆਗੂਆਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵੱਡੇ ਬਹੁਮਤ ਦੇ ਦਾਅਵੇ ਕੀਤੇ ਜਾ ਰਹੇ ਸਨ, ਪਰ ਨਤੀਜਿਆਂ ਨੇ ਇਹ ਅਨੁਮਾਨ ਬਦਲ ਦਿੱਤੇ। ਵਿਰੋਧੀ ਧਿਰਾਂ ਨੇ ਕਈ ਅਹਿਮ ਵਾਰਡਾਂ ਵਿੱਚ ਜਿੱਤ ਹਾਸਲ ਕਰਕੇ ਨਗਰ ਕੌਂਸਲ ਦੇ ਸਿਆਸੀ ਸਮੀਕਰਨ ਨਵੇਂ ਸਿਰੇ ਤੋਂ ਤੈਅ ਕਰ ਦਿੱਤੇ।
ਜ਼ਿਲ੍ਹਾ ਕਾਂਗਰਸ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ, ਮੀਨੂੰ ਖੇੜਾ, ਸੁਮਨ ਰਾਣੀ ਅਤੇ ਅਕਾਲੀ ਦਲ ਦੇ ਕੇਵਲ ਕ੍ਰਿਸ਼ਨ, ਅਸ਼ੋਕ ਬਜਾਜ ਸਮੇਤ ਕਈ ਉਮੀਦਵਾਰ ਜੇਤੂ ਰਹੇ। ਹੁਣ ਸਭ ਦੀਆਂ ਨਜ਼ਰਾਂ ਨਗਰ ਕੌਂਸਲ ਵਿੱਚ ਕਮੇਟੀ ਬਣਾਉਣ ਦੇ ਅਗਲੇ ਸਿਆਸੀ ਸਮੀਕਰਨਾਂ ’ਤੇ ਟਿਕੀਆਂ ਹੋਈਆਂ ਹਨ।

ਪਿਛਲੀ ਖ਼ਬਰ ਜ਼ੀਰਕਪੁਰ ਦੇ ਵਾਰਡ ਨੰਬਰ 21 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਵਿੰਦਰ ਸਿੰਘ ਗੋਗੀ ਰਹੇ ਜੇਤੂ ਅਗਲੀ ਖ਼ਬਰ ਜ਼ੀਰਕਪੁਰ ਦੇ ਵਾਰਡ ਨੰਬਰ 17 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਵਿੰਦਰ ਸਿੰਘ ਰਹੇ ਜੇਤੂ