18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਮੀਂਹ ਤੇ ਗੜ੍ਹੇਮਾਰੀ ਨੇ ਗਰਮੀ ਤੋਂ ਦਿਵਾਈ ਰਾਹਤ

ਚੋਗਾਵਾਂ/ਅੰਮ੍ਰਿਤਸਰ, 30 ਮਈ (ਗੁਰਵਿੰਦਰ ਸਿੰਘ ਕਲਸੀ) - ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਅੱਤ ਦੀ ਪੈ ਰਹੀ ਗਰਮੀ ਨੇ ਲੋਕਾਂ ਦਾ ਜਿਉਣਾ ਮੁਹਾਲ ਕੀਤਾ ਹੋਇਆ ਸੀ। ਅੱਜ ਤੜਕਸਾਰ...

ਅਜੀਤ ਡੈਸਕ 30-05-2026

ਚੋਗਾਵਾਂ/ਅੰਮ੍ਰਿਤਸਰ, 30 ਮਈ (ਗੁਰਵਿੰਦਰ ਸਿੰਘ ਕਲਸੀ) - ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਅੱਤ ਦੀ ਪੈ ਰਹੀ ਗਰਮੀ ਨੇ ਲੋਕਾਂ ਦਾ ਜਿਉਣਾ ਮੁਹਾਲ ਕੀਤਾ ਹੋਇਆ ਸੀ। ਅੱਜ ਤੜਕਸਾਰ ਕਸਬਾ ਚੋਗਾਵਾਂ ਅਤੇ ਆਸ ਪਾਸ ਦੇ ਪਿੰਡਾਂ ਵਿਚ ਮੀਂਹ ਤੇ ਗੜ੍ਹੇਮਾਰੀ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਵਾ ਦਿੱਤੀ ਹੈ ਮੀਂਹ ਨੇ ਮੌਸਮ ਸੁਹਾਵਣਾ ਕਰ ਦਿੱਤਾ ਜਿਸ ਤੋਂ ਬਾਅਦ ਲੋਕਾਂ ਨੇ ਸੁੱਖ ਦਾ ਸਾਹ ਲਿਆ। ਬੱਚੇ ਗੜ੍ਹੇ ਹੱਥਾਂ ਵਿਚ ਫੜ ਕੇ ਖੇਡਦੇ ਨਜ਼ਰ ਆਏ। ਮੀਂਹ ਤੇ ਗੜ੍ਹੇਮਾਰੀ ਕਾਰਨ ਤਾਪਮਾਨ ਵਿਚ ਭਾਰੀ ਗਿਰਾਵਟ ਆਈ ਹੈ। ਉਥੇ ਹੀ ਫਲਦਾਰ ਬੂਟਿਆਂ, ਆਚਾਰ ਵਾਲੀ ਮੱਕੀ ਅਤੇ ਝੋਨੇ ਦੀ ਪਨੀਰੀ ਦੇ ਨੁਕਸਾਨ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।

ਪਿਛਲੀ ਖ਼ਬਰ ਐਨਐਸਏ ਅਜੀਤ ਡੋਵਾਲ ਵਲੋਂ ਮਾਸਕੋ ਵਿਚ ਰਾਸ਼ਟਰਪਤੀ ਦੇ ਸਹਾਇਕ ਅਤੇ ਮੈਰੀਟਾਈਮ ਬੋਰਡ ਦੇ ਚੇਅਰਮੈਨ ਨਾਲ ਮੁਲਾਕਾਤ ਅਗਲੀ ਖ਼ਬਰ ⭐ਮਾਣਕ-ਮੋਤੀ ⭐