18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਡੀ.ਜੀ.ਪੀ. ਪੰਜਾਬ ਵਲੋਂ ਪੁਲਿਸ ਦੇ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਘਰ ਜਾ ਕੇ ਸ਼ਰਧਾਂਜਲੀ ਭੇਟ

ਚੰਡੀਗੜ੍ਹ, 30 ਮਈ - ਡੀ.ਜੀ.ਪੀ. ਪੰਜਾਬ ਨੇ ਅੱਜ ਬਟਾਲਾ ਪੁਲਿਸ ਦੇ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਘਰ ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਉਨ੍ਹਾਂ...

ਅਜੀਤ ਡੈਸਕ 30-05-2026

ਚੰਡੀਗੜ੍ਹ, 30 ਮਈ - ਡੀ.ਜੀ.ਪੀ. ਪੰਜਾਬ ਨੇ ਅੱਜ ਬਟਾਲਾ ਪੁਲਿਸ ਦੇ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਘਰ ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਏ.ਐਸ.ਆਈ. ਜੋਗਾ ਸਿੰਘ ਨੇ ਪੰਜਾਬ ਪੁਲਿਸ ਦੀਆਂ ਉੱਚਤਮ ਪਰੰਪਰਾਵਾਂ ਦੀ ਉਦਾਹਰਣ ਦਿੰਦੇ ਹੋਏ ਡਿਊਟੀ ਦੌਰਾਨ ਆਪਣਾ ਸਰਵੋਚ ਬਲੀਦਾਨ ਦਿੱਤਾ। ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਮਾਣ ਅਤੇ ਸਨਮਾਨ ਨਾਲ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਇਸ ਮੁਸ਼ਕਲ ਸਮੇਂ ਵਿਚ ਪੰਜਾਬ ਪੁਲਿਸ ਉਨ੍ਹਾਂ ਦੇ ਨਾਲ ਖੜੀ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਇਸ ਘਿਨਾਉਣੇ ਅਪਰਾਧ ਦੇ ਜ਼ਿੰਮੇਵਾਰਾਂ ਨੂੰ ਜਲਦ ਹੀ ਕਾਨੂੰਨ ਦੇ ਕਟਹਿਰੇ ਵਿਚ ਲਿਆਂਦਾ ਜਾਵੇਗਾ।

ਪਿਛਲੀ ਖ਼ਬਰ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਡੇਰਾ ਬਿਆਸ ਦੇ ਮੁਖੀ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਅਣਪਛਾਤੇ ਨੌਜਵਾਨਾਂ ਵਲੋਂ ਆਰ.ਟੀ.ਆਈ. ਕਾਰਕੁਨ ਸਿਮਰਨਜੀਤ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ