15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਦਿੱਲੀ ਦੇ ਰੈਸਟੋਰੈਂਟ ’ਚ ਲੱਗੀ ਅੱਗ

ਨਵੀਂ ਦਿੱਲੀ, 3 ਜੂਨ- ਅੱਜ ਸਵੇਰੇ ਦਿੱਲੀ ਦੇ ਮਾਲਵੀਆ ਨਗਰ ਵਿਚ ਲੈਮਨ ਗ੍ਰੀਨ ਨਾਮ ਦੇ ਇਕ ਰੈਸਟੋਰੈਂਟ ਵਿਚ ਲੱਗੀ ਅੱਗ ਵਿਚ 15 ਲੋਕਾਂ ਦੀ ਮੌਤ ਹੋ ਗਈ ਹੈ। ਰੈਸਟੋਰੈਂਟ ਦੇ ਬੇਸਮੈਂਟ....

ਅਜੀਤ ਡੈਸਕ 03-06-2026

ਨਵੀਂ ਦਿੱਲੀ, 3 ਜੂਨ- ਅੱਜ ਸਵੇਰੇ ਦਿੱਲੀ ਦੇ ਮਾਲਵੀਆ ਨਗਰ ਵਿਚ ਲੈਮਨ ਗ੍ਰੀਨ ਨਾਮ ਦੇ ਇਕ ਰੈਸਟੋਰੈਂਟ ਵਿਚ ਲੱਗੀ ਅੱਗ ਵਿਚ 15 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਰੈਸਟੋਰੈਂਟ ਦੇ ਬੇਸਮੈਂਟ ਵਿਚੋਂ ਲੋਕਾਂ ਨੂੰ ਗੰਭੀਰ ਹਾਲਤ ਵਿਚ ਬਚਾਇਆ ਗਿਆ। ਜਿਸ ਇਮਾਰਤ ਵਿਚ ਅੱਗ ਲੱਗੀ, ਉਹ 5 ਮੰਜ਼ਿਲਾ ਇਮਾਰਤ ਹੈ।

ਦਿੱਲੀ ਫਾਇਰ ਸਰਵਿਸ ਦੇ ਅਨੁਸਾਰ ਸਵੇਰੇ 9:45 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ। ਬੇਸਮੈਂਟ ਵਿਚੋਂ ਬਚਾਏ ਗਏ ਤਿੰਨ ਲੋਕਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਨੇ ਇਮਾਰਤ ਵਿਚ ਲੱਗੀ ਅੱਗ ਬੁਝਾ ਦਿੱਤੀ ਤੇ ਬਚਾਅ ਕਾਰਜ ਅਜੇ ਵੀ ਜਾਰੀ ਹਨ।

ਸਥਾਨਕ ਲੋਕਾਂ ਦੇ ਅਨੁਸਾਰ ਇਮਾਰਤ ਦੀ ਜ਼ਮੀਨੀ ਮੰਜ਼ਿਲ 'ਤੇ ਅੱਗ ਲੱਗੀ। ਜਦੋਂ ਉੱਥੇ ਦਾ ਸ਼ੀਸ਼ਾ ਟੁੱਟ ਗਿਆ ਤਾਂ ਅੱਗ ਬੇਸਮੈਂਟ ਵੱਲ ਫੈਲ ਗਈ।

ਪਿਛਲੀ ਖ਼ਬਰ ਪੁਲਿਸ ਵਲੋਂ ਵੱਡੀ ਮਾਤਰਾ ਵਿਚ ਲਾਹਣ ਤੇ ਸ਼ਰਾਬ ਬਣਾਉਣ ਵਾਲਾ ਸਾਮਾਨ ਬਰਾਮਦ ਅਗਲੀ ਖ਼ਬਰ ਚੰਡੀਗੜ੍ਹ 'ਚ ‘ਡਿਜ਼ੀਟਲ ਅਰੇਸਟ’ ਦੇ ਨਾਂਅ ’ਤੇ 2.15 ਕਰੋੜ ਦੀ ਸਾਈਬਰ ਠੱਗੀ