15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਅਜਨਾਲਾ ਨੇੜੇ ਅਣਪਛਾਤੇ ਨੌਜਵਾਨ ਦਾ ਬੇ-ਰਹਿਮੀ ਨਾਲ ਕਤਲ

ਅਜਨਾਲਾ, (ਅੰਮ੍ਰਿਤਸਰ), 4 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਸ਼ਹਿਰ ਤੋਂ ਥੋੜੀ ਦੂਰ ਪਿੰਡ ਲੱਖੂਵਾਲ ਨਜ਼ਦੀਕ ਇਕ ਨੌਜਵਾਨ ਦਾ ਬੇ-ਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ....

ਅਜੀਤ ਡੈਸਕ 04-06-2026

ਅਜਨਾਲਾ, (ਅੰਮ੍ਰਿਤਸਰ), 4 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਸ਼ਹਿਰ ਤੋਂ ਥੋੜੀ ਦੂਰ ਪਿੰਡ ਲੱਖੂਵਾਲ ਨਜ਼ਦੀਕ ਇਕ ਨੌਜਵਾਨ ਦਾ ਬੇ-ਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੇ ਕਤਲ ਦਾ ਉਸ ਵੇਲੇ ਪਤਾ ਲੱਗਾ ਜਦੋਂ ਸਵੇਰ ਸਮੇਂ ਕੁਝ ਰਾਹਗੀਰਾਂ ਵਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਕਿ ਲੱਖੂਵਾਲ ਮੋੜ ਨਜ਼ਦੀਕ ਇਕ ਨੌਜਵਾਨ ਦੀ ਲਾਸ਼ ਪਈ ਹੈ, ਮਰਨ ਵਾਲੇ ਨੌਜਵਾਨ ਦੀ ਧੌਣ ਵੱਢੀ ਹੋਈ ਸੀ ਅਤੇ ਮੂੰਹ ’ਤੇ ਵੀ ਕਾਫ਼ੀ ਜ਼ਖ਼ਮ ਸਨ। ਥਾਣਾ ਅਜਨਾਲਾ ਦੀ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਾਲੇ ਤੱਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ।

ਪਿਛਲੀ ਖ਼ਬਰ ਸੀਨੀਅਰ ਪੱਤਰਕਾਰ ਸਵਰਨ ਸਿੰਘ ਭੰਗੂ ਦਾ ਦਿਹਾਂਤ ਅਗਲੀ ਖ਼ਬਰ ਮਾਣਕ ਮੋਤੀ