06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸੰਘਰਸ਼ ਕਰ ਰਹੇ ਨੌਜਵਾਨਾਂ ਉੱਪਰ ਅਣਮਨੁੱਖੀ ਤਸ਼ੱਦਦ ਜਮਹੂਰੀਅਤ ਦਾ ਘਾਣ- ਭਾਈ ਲੌਂਗੋਵਾਲ

ਲੌਂਗੋਵਾਲ, 7 ਜੂਨ (ਵਿਨੋਦ, ਖੰਨਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ...

ਅਜੀਤ ਡੈਸਕ 07-06-2026

ਲੌਂਗੋਵਾਲ, 7 ਜੂਨ (ਵਿਨੋਦ, ਖੰਨਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਦਿਨੀਂ ਪਟਿਆਲ਼ਾ ਵਿਖੇ ਧਰਨਾ ਦੇ ਰਹੇ ਨੌਜਵਾਨਾਂ ਉੱਪਰ ਕੀਤੇ ਗਏ ਭਿਆਨਕ ਲਾਠੀਚਾਰਜ ਨੂੰ ਨੌਜਵਾਨਾਂ ਉੱਪਰ ਅਣਮਨੁੱਖੀ ਤਸ਼ੱਦਦ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਦਾ ਇਹ ਵਹਿਸ਼ੀਆਨਾ ਕਦਮ ਸਰਾਸਰ ਜਮਹੂਰੀਅਤ ਦੇ ਖਿਲਾਫ਼ ਹੈ। ਧਰਨੇ ਪ੍ਰਦਰਸ਼ਨ ਲੋਕਤੰਤਰ ਦੀ ਖ਼ੂਬਸੂਰਤੀ ਦਾ ਇਕ ਹਿੱਸਾ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨੌਜਵਾਨਾਂ ਦੀਆਂ ਮੰਗਾਂ ਵੱਲ ਧਿਆਨ ਦੇ ਕੇ ਉਨ੍ਹਾਂ ਨੂੰ ਹੱਲ ਕਰਨਾ ਚਾਹੀਦਾ ਹੈ।

ਤਸ਼ੱਦਦ ਕਿਸੇ ਵੀ ਧਰਨੇ ਜਾਂ ਪ੍ਰਦਰਸ਼ਨ ਨੂੰ ਦਬਾਉਣ ਲਈ ਕਾਮਯਾਬ ਨਹੀਂ ਹੁੰਦਾ ਇਹ ਕੇਵਲ ਇਕ ਜ਼ੁਲਮ ਹੈ, ਜੋਕਿ ਬੀਤੇ ਵੇਲੇ ਵਿਚ ਡਿਕਟੇਟਰ ਆਪਣੀ ਪਰਜਾ ਉੱਪਰ ਕਰਦੇ ਰਹੇ ਹਨ। ਪੰਜਾਬ ਸਰਕਾਰ ਲੋਕਾਂ ਦੁਆਰਾ ਲੋਕਤੰਤਰਿਕ ਪ੍ਰਣਾਲੀ ਨਾਲ ਚੁਣੀ ਹੋਈ ਸਰਕਾਰ ਹੈ ਉਸ ਨੂੰ ਅੰਨ੍ਹੇਵਾਹ ਤਸ਼ੱਦਦ ਦੀ ਬਜਾਏ ਮਸਲੇ ਹੱਲ ਕਰਨ ਵੱਲ ਧਿਆਨ ਕੇਂਦਰਿਤ ਕਰਕੇ ਲੋਕਾਂ ਦੀ ਭਲਾਈ ਕਰਨੀ ਚਾਹੀਦੀ ਹੈ।

ਪਿਛਲੀ ਖ਼ਬਰ 100 ਦੇ ਕਰੀਬ ਵੱਖ-ਵੱਖ ਪਰਿਵਾਰ ‘ਆਪ’ ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਨਿਰੰਕਾਰੀ ਮਿਸ਼ਨ ਵਲੋਂ ਖੂਨਦਾਨ ਕੈਂਪ ਆਯੋਜਿਤ