06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਕੇਂਦਰੀ ਜੇਲ੍ਹ ਦੇ ਹਵਾਲਾਤੀ ਦੀ ਹੋਈ ਮੌਤ

ਕਪੂਰਥਲਾ, 7 ਜੂਨ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਬਿਮਾਰ ਹੋਣ ਕਾਰਨ ਇਕ ਹਵਾਲਾਤੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਚ ਤਾਇਨਾਤ ਡਿਊਟੀ ਡਾਕਟਰ ਵਿਜੇ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਪੁੱਤਰ ਜਗਜੀਵਨ ਸਿੰਘ ਜੋ ਕਿ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਿਹਾ ਸੀ ਅਤੇ ਅੱਜ ਉਸ ਦੀ ਸਿਹਤ ਖ਼ਰਾਬ ਹੋਣ 'ਤੇ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿੱਥੇ ਡਿਊਟੀ...

ਅਜੀਤ ਡੈਸਕ 07-06-2026

ਕਪੂਰਥਲਾ, 7 ਜੂਨ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਬਿਮਾਰ ਹੋਣ ਕਾਰਨ ਇਕ ਹਵਾਲਾਤੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਚ ਤਾਇਨਾਤ ਡਿਊਟੀ ਡਾਕਟਰ ਵਿਜੇ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਪੁੱਤਰ ਜਗਜੀਵਨ ਸਿੰਘ ਜੋ ਕਿ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਿਹਾ ਸੀ ਅਤੇ ਅੱਜ ਉਸ ਦੀ ਸਿਹਤ ਖ਼ਰਾਬ ਹੋਣ 'ਤੇ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿੱਥੇ ਡਿਊਟੀ ਡਾਕਟਰ ਵਲੋਂ ਉਸ ਨੂੰ ਮਿ੍ਤਕ ਐਲਾਨ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਖੇ ਰਖਵਾ ਕੇ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਭਾਰਤ ਨਾਲ ਸਰਹੱਦੀ ਵਿਵਾਦ ਹੱਲ ਕਰਨ ਦੇ ਚਾਹਵਾਨ ਹਾਂ-ਨਿਪਾਲ ਅਗਲੀ ਖ਼ਬਰ ਹੁਕਮਾਂ ਤੱਕ ਸੀਮਤ ਰਹੀ ਕਾਰਵਾਈ, ਸੜਕਾਂ 'ਤੇ ਬੇਖੌਫ਼ ਦੌੜ ਰਹੇ ਮਾਈਨਿੰਗ ਟਿੱਪਰ