27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਰਾਜ ਸਭਾ ਚੇਅਰਮੈਨ ਵਲੋਂ ਸੁਸ਼ਮਿਤਾ ਦੇਵ ਦਾ ਉੱਚ ਸਦਨ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਸਵੀਕਾਰ

ਨਵੀਂ ਦਿੱਲੀ, 10 ਜੂਨ - ਰਾਜ ਸਭਾ ਦੇ ਚੇਅਰਮੈਨ ਸੀ. ਪੀ. ਰਾਧਾਕ੍ਰਿਸ਼ਨਨ ਨੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੀ ਸੰਸਦ ਮੈਂਬਰ ਸੁਸ਼ਮਿਤਾ ਦੇਵ ਦਾ ਉਪਰਲੇ ਸਦਨ ਤੋਂ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਇਹ ਘਟਨਾਕ੍ਰਮ ਤ੍ਰਿਣਮੂਲ...

ਅਜੀਤ ਡੈਸਕ 10-06-2026

ਨਵੀਂ ਦਿੱਲੀ, 10 ਜੂਨ - ਰਾਜ ਸਭਾ ਦੇ ਚੇਅਰਮੈਨ ਸੀ. ਪੀ. ਰਾਧਾਕ੍ਰਿਸ਼ਨਨ ਨੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੀ ਸੰਸਦ ਮੈਂਬਰ ਸੁਸ਼ਮਿਤਾ ਦੇਵ ਦਾ ਉਪਰਲੇ ਸਦਨ ਤੋਂ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਇਹ ਘਟਨਾਕ੍ਰਮ ਤ੍ਰਿਣਮੂਲ ਕਾਂਗਰਸ ਦੇ ਅੰਦਰ ਚੱਲ ਰਹੇ ਅੰਦਰੂਨੀ ਟਕਰਾਅ ਦਾ ਨਤੀਜਾ ਹੈ। ਅਸਤੀਫ਼ੇ ਤੋਂ ਬਾਅਦ, ਸੁਸ਼ਮਿਤਾ ਦੇਵ ਨੇ ਨਵੀਂ ਦਿੱਲੀ ਵਿਚ ਅਸਾਮ ਦੇ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਹਿਮੰਤ ਬਿਸਵਾ ਸਰਮਾ ਨਾਲ ਮੁਲਾਕਾਤ ਕੀਤੀ, ਜਿਸ ਨਾਲ ਕਿਆਸ ਅਰਾਈਆਂ ਲਗਾਈਆਂ ਗਈਆਂ ਕਿ ਉਹ ਭਾਜਪਾ ਵਿਚ ਸ਼ਾਮਿਲ ਹੋ ਸਕਦੀ ਹੈ। ਉਹ ਇਸ ਹਫ਼ਤੇ ਪਾਰਟੀ ਤੋਂ ਅਸਤੀਫ਼ਾ ਦੇਣ ਵਾਲੀ ਦੂਜੀ ਟੀ.ਐਮ.ਸੀ. ਸੰਸਦ ਮੈਂਬਰ ਹੈ; ਇਸ ਤੋਂ ਪਹਿਲਾਂ, ਸੀਨੀਅਰ ਨੇਤਾ ਸੁਖੇਂਦੂ ਸ਼ੇਖਰ ਰਾਏ ਨੇ ਵੀ ਰਾਜ ਸਭਾ ਅਤੇ ਪਾਰਟੀ ਛੱਡ ਦਿੱਤੀ ਸੀ।

ਪਿਛਲੀ ਖ਼ਬਰ ਸਪਾ ਸੈਂਟਰ 'ਤੇ ਪੁਲਿਸ ਦੀ ਵੱਡੀ ਕਾਰਵਾਈ, 2 ਵਿਦੇਸ਼ੀ ਮਹਿਲਾਵਾਂ ਸਮੇਤ 6 ਲੜਕੀਆਂ ਰੈਸਕਿਊ ਅਗਲੀ ਖ਼ਬਰ ਮਾਸਿਕ ਮੀਟਿੰਗ 'ਚ ਨੰਬਰਦਾਰਾਂ ਨੇ ਲੰਬਿਤ ਮੰਗਾਂ ਪੂਰੀਆਂ ਕਰਨ ਦੀ ਕੀਤੀ ਮੰਗ