25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਚੰਡੀਗੜ੍ਹ, 11 ਜੂਨ- ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਟ ਸਾਹਮਣੇ ਆਪਣਾ....

ਅਜੀਤ ਡੈਸਕ 11-06-2026

ਚੰਡੀਗੜ੍ਹ, 11 ਜੂਨ- ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਟ ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਮਣੇ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲ ਕੀਤੀ ਸੀ ਤੇ ਇਸ ਕਬੂਲਨਾਮੇ ਦੀ ਵੀਡੀਓ ਰਿਕਾਰਡਿੰਗ ਅਕਾਲ ਤਖ਼ਤ ਕੋਲ ਮੌਜੂਦ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਜ਼ਿਸ਼ ਤਹਿਤ ਨਿਹੱਥੇ ਅਤੇ ਬੇਕਸੂਰ ਲੋਕਾਂ ’ਤੇ ਸੁਖਬੀਰ ਸਿੰਘ ਬਾਦਲ ਨੇ ਗੋਲੀਆਂ ਚਲਵਾਈਆਂ।

ਪਿਛਲੀ ਖ਼ਬਰ ਨੌਜਵਾਨ ਦੀ ਇਟਲੀ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਅਗਲੀ ਖ਼ਬਰ ਬਰਨਾਲਾ ਨੂੰ ਅੱਜ ਮਿਲੇਗਾ ਨਵਾਂ ਮੇਅਰ