24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਮੱਧ ਪ੍ਰਦੇਸ਼: ਤਰੁਣ ਚੁੱਘ ਸਮੇਤ ਦੋ ਹੋਰਨਾਂ ਨੇ ਬਿਨ੍ਹਾਂ ਕਿਸੇ ਵਿਰੋਧ ਦੇ ਜਿੱਤੀ ਰਾਜ ਸਭਾ ਸੀਟ

ਨਵੀਂ ਦਿੱਲੀ, 11 ਜੂਨ- ਭਾਜਪਾ ਨੇ ਰਾਜ ਸਭਾ ਵਿਚ ਮੱਧ ਪ੍ਰਦੇਸ਼ ਕੋਟੇ ਦੀਆਂ ਤਿੰਨੋਂ ਸੀਟਾਂ ਜਿੱਤ ਲਈਆਂ ਹਨ। ਰਿਟਰਨਿੰਗ ਅਫ਼ਸਰ ਅਰਵਿੰਦ ਸ਼ਰਮਾ ਨੇ ਵੀਰਵਾਰ ਨੂੰ ਦੁਪਹਿਰ ਲਗਭਗ....

ਅਜੀਤ ਡੈਸਕ 11-06-2026

ਨਵੀਂ ਦਿੱਲੀ, 11 ਜੂਨ- ਭਾਜਪਾ ਨੇ ਰਾਜ ਸਭਾ ਵਿਚ ਮੱਧ ਪ੍ਰਦੇਸ਼ ਕੋਟੇ ਦੀਆਂ ਤਿੰਨੋਂ ਸੀਟਾਂ ਜਿੱਤ ਲਈਆਂ ਹਨ। ਰਿਟਰਨਿੰਗ ਅਫ਼ਸਰ ਅਰਵਿੰਦ ਸ਼ਰਮਾ ਨੇ ਵੀਰਵਾਰ ਨੂੰ ਦੁਪਹਿਰ ਲਗਭਗ 3:30 ਵਜੇ ਰਜਨੀਸ਼ ਅਗਰਵਾਲ, ਤਰੁਣ ਚੁੱਘ ਅਤੇ ਮਹੇਸ਼ ਕੇਵਟ ਨੂੰ ਚੋਣ ਸਰਟੀਫਿਕੇਟ ਦੇ ਦਿੱਤੇ।

ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕਾਂਗਰਸ ਉਮੀਦਵਾਰ ਮੀਨਾਕਸ਼ੀ ਨਟਰਾਜਨ ਦੀ ਨਾਮਜ਼ਦਗੀ ਰੱਦ ਕਰਨ ਨੂੰ ਚੁਣੌਤੀ ਦੇਣ ਵਾਲੀ ਕਾਂਗਰਸ ਦੀ ਪਟੀਸ਼ਨ 'ਤੇ ਸੁਣਵਾਈ ਸ਼ੁੱਕਰਵਾਰ ਤੱਕ ਮੁਲਤਵੀ ਕਰ ਦਿੱਤੀ। ਚੋਣ ਕਮਿਸ਼ਨ ਨੇ ਵੀ ਇਸ ਮਾਮਲੇ 'ਤੇ ਕੋਈ ਫੈਸਲਾ ਜਾਰੀ ਨਹੀਂ ਕੀਤਾ ਹੈ। ਇਸ ਤੋਂ ਬਾਅਦ ਤਿੰਨੋਂ ਸੀਟਾਂ 'ਤੇ ਭਾਜਪਾ ਦੀ ਜਿੱਤ ਦੀ ਪੁਸ਼ਟੀ ਹੋ ​​ਗਈ।

ਪਿਛਲੀ ਖ਼ਬਰ ਵਿਜੀਲੈਂਸ ਬਿਊਰੋਂ ਵਲੋਂ ਪਿੰਡ ਦੇ ਸਾਬਕਾ ਸਰਪੰਚ, ਦੋ ਵੀ.ਡੀ.ਓਜ ਅਤੇ ਦੋ ਪੰਚਾਇਤ ਸਕੱਤਰਾਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਭਾਰਤੀ ਜਹਾਜ਼ ਐਮਟੀ ਜਲਵੀਰ 'ਤੇ ਓਮਾਨ ਦੇ ਤੱਟ ਨੇੜੇ ਹਮਲਾ