29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਆਈ.ਏ.ਐਸ. ਅਧਿਕਾਰੀ ਪੰਕਜ ਅਗਰਵਾਲ ਨੂੰ ਸੀ.ਬੀ.ਆਈ. ਨੇ ਅਦਾਲਤ ਵਿਚ ਕੀਤਾ ਪੇਸ਼

ਪੰਚਕੂਲਾ, 23 ਜੂਨ (ਓਮਾ ਕਪਿਲ)- ਆਈ.ਡੀ.ਐਫ.ਸੀ. ਫਸਟ ਬੈਂਕ ਫਰਾਡ ਮਾਮਲੇ ਵਿਚ ਹਰਿਆਣਾ ਦੇ...

ਅਜੀਤ ਡੈਸਕ 23-06-2026

ਪੰਚਕੂਲਾ, 23 ਜੂਨ (ਓਮਾ ਕਪਿਲ)- ਆਈ.ਡੀ.ਐਫ.ਸੀ. ਫਸਟ ਬੈਂਕ ਫਰਾਡ ਮਾਮਲੇ ਵਿਚ ਹਰਿਆਣਾ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਪੰਕਜ ਅਗਰਵਾਲ ਨੂੰ ਗ੍ਰਿਫ਼ਤਾਰ ਕਰ ਸੀ.ਬੀ.ਆਈ. ਨੇ ਅਦਾਲਤ ਵਿਚ ਪੇਸ਼ ਕੀਤਾ ਹੈ। ਹਰਿਆਣਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਖਾਤਿਆਂ ਵਿਚੋਂ ਕਰੋੜਾਂ ਰੁਪਏ ਦੀ ਕਥਿਤ ਹੇਰਾਫੇਰੀ ਨਾਲ ਜੁੜੇ ਬਹੁਚਰਚਿਤ ਆਈ.ਡੀ.ਐਫ.ਸੀ. ਫਸਟ ਬੈਂਕ ਫਰਾਡ ਮਾਮਲੇ ਵਿਚ ਕੇਂਦਰੀ ਜਾਂਚ ਬਿਊਰੋ ਨੇ ਸੀਨੀਅਰ ਆਈ.ਏ.ਐਸ. ਅਧਿਕਾਰੀ ਪੰਕਜ ਅਗਰਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੰਕਜ ਅਗਰਵਾਲ ਹਰਿਆਣਾ ਸਰਕਾਰ ਵਿਚ ਸਕੂਲ ਸਿੱਖਿਆ ਅਤੇ ਖੇਤੀਬਾੜੀ ਵਿਭਾਗ ਦੇ ਪ੍ਰਧਾਨ ਸਕੱਤਰ ਵਜੋਂ ਸੇਵਾਵਾਂ ਨਿਭਾ ਰਹੇ ਸਨ। ਪੰਕਜ ਅਗਰਵਾਲ ਨੂੰ 2 ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਸ਼ੰਭੂ ਰੇਲ ਪਟੜੀ ਧਮਾਕਾ ਮਾਮਲਾ: ਐਨ.ਆਈ.ਏ. ਰਿਮਾਂਡ ਖਤਮ ਹੋਣ ਮਗਰੋਂ 5 ਮੁਲਜ਼ਮ ਨਿਆਇਕ ਹਿਰਾਸਤ 'ਚ ਭੇਜੇ ਅਗਲੀ ਖ਼ਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ