18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਪੰਜਗਰਾਈ ਕਲਾਂ 'ਚ ਸੜਕ ਹਾਦਸੇ 'ਚ ਨਬਾਲਿਗ ਲੜਕੀ ਦੀ ਹੋਈ ਮੌਤ

ਪੰਜਗਰਾਈ ਕਲਾਂ (ਫ਼ਰੀਦਕੋਟ), 26 ਜੂਨ (ਸੁਖਮੰਦਰ ਸਿੰਘ ਬਰਾੜ)-ਸਥਾਨਕ ਬੱਸ ਅੱਡੇ 'ਤੇ ਹੋਏ ਸੜਕ...

ਅਜੀਤ ਡੈਸਕ 26-06-2026

ਪੰਜਗਰਾਈ ਕਲਾਂ (ਫ਼ਰੀਦਕੋਟ), 26 ਜੂਨ (ਸੁਖਮੰਦਰ ਸਿੰਘ ਬਰਾੜ)-ਸਥਾਨਕ ਬੱਸ ਅੱਡੇ 'ਤੇ ਹੋਏ ਸੜਕ ਹਾਦਸੇ 'ਚ ਪੰਜਗਰਾਈ ਕਲਾਂ ਦੀ ਨਬਾਲਿਗ ਲੜਕੀ ਦੀ ਮੌਤ ਹੋ ਜਾਣ ਦਾ ਦੁੱਖਦਾਈ ਖ਼ਬਰ ਮਿਲੀ ਹੈ। ਮਿ੍ਤਕ ਅਰਸ਼ਦੀਪ ਕੌਰ ਦੇ ਦਾਦਾ ਹਾਕਮ ਸਿੰਘ ਦੇ ਦੱਸਣ ਅਨੁਸਾਰ ਅਰਸ਼ਦੀਪ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਪੰਜਗਰਾਈ ਕਲਾਂ ਦੇ ਬੱਸ ਅੱਡੇ 'ਤੇ ਬੱਸ ਤੋਂ ਉੱਤਰ ਕੇ ਸੜਕ ਪਾਰ ਕਰ ਰਹੀ ਸੀ ਤਾਂ ਮੋਗਾ ਵਾਲੀ ਸਾਈਡ ਤੋਂ ਆ ਰਹੇ ਟਰਾਲੇ ਨਾਲ਼ ਟਕਰਾ ਕੇ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਜਿਸਨੂੰ ਜ਼ਖਮੀ ਹਾਲਤ ਵਿਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਲਿਜਾਇਆ ਗਿਆ।

ਜਿੱਥੇ ਜ਼ਖਮਾਂ ਦੀ ਤਾਬ ਨਾ ਝੱਲਦੀ ਹੋਏ ਦਮ ਤੋੜ ਗਈ। ਘਟਨਾ ਦੀ ਸੂਚਨਾ ਮਿਲਦਿਆਂ ਪੁਲਿਸ ਪਾਰਟੀ ਨੇ ਮੌਕੇ ਤੇ ਪਹੁੰਚ ਕੇ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ।

 

ਪਿਛਲੀ ਖ਼ਬਰ ਇੰਸਪੈਕਟਰ ਹਰਦੀਪ ਸਿੰਘ ਐਸ.ਐਚ.ਓ ਪਾਇਲ ਲੱਗੇ ਅਗਲੀ ਖ਼ਬਰ ਵਿਆਹੁਤਾ ਔਰਤ ਨੇ ਘਰੇਲੂ ਪਰੇਸ਼ਾਨੀ ਕਾਰਨ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਕੀਤੀ ਖੁਦਕੁਸ਼ੀ