15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਨਗਰ ਕੌਂਸਲ ਚੋਣਾਂ: ਪੋਲਿੰਗ ਅਮਲੇ ਨੂੰ ਦਿੱਤੀ ਗਈ ਪਹਿਲੀ ਰਿਹਰਸਲ

ਗੁਰੂਹਰਸਹਾਏ, 27 ਜੂਨ (ਕਪਿਲ ਕੰਧਾਰੀ)– 5 ਜੁਲਾਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਚੋਣ...

ਅਜੀਤ ਡੈਸਕ 27-06-2026

ਗੁਰੂਹਰਸਹਾਏ, 27 ਜੂਨ (ਕਪਿਲ ਕੰਧਾਰੀ)– 5 ਜੁਲਾਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਚੋਣ ਡਿਊਟੀਆਂ ਸਬੰਧੀ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਗੁਰੂਹਰਸਹਾਏ ਵਿਖੇ ਪ੍ਰਸ਼ਾਸਨ ਵਲੋਂ ਐਸ.ਡੀ.ਐਮ. ਕੰਮ ਰਿਟਰਨਿੰਗ ਅਫ਼ਸਰ ਹਰਦੀਪ ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਪੋਲਿੰਗ ਅਮਲੇ ਦੀ ਪਹਿਲੀ ਰਿਹਰਸਲ ਕਰਵਾਈ ਗਈ।

ਇਸ ਮੌਕੇ ਮਾਸਟਰ ਟ੍ਰੇਨਰ, ਚੋਣ ਅਧਿਕਾਰੀਆਂ ਵਲੋਂ ਕਰਮਚਾਰੀਆਂ ਨੂੰ ਚੋਣ ਪ੍ਰਕਿਰਿਆ, ਪੋਲਿੰਗ ਸਟੇਸ਼ਨਾਂ ’ਤੇ ਨਿਭਾਈਆਂ ਜਾਣ ਵਾਲੀਆਂ ਜ਼ਿੰਮੇਵਾਰੀਆਂ ਅਤੇ ਵੋਟਿੰਗ ਦੌਰਾਨ ਅਪਣਾਈ ਜਾਣ ਵਾਲੀ ਕਾਰਵਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਈ ਆਰ ਓ -2 ਰਮੇਸ਼ ਢੀਂਗਰਾ ਨਾਇਬ ਤਹਸੀਲਦਾਰ ਨੇ ਦੱਸਿਆ ਕਿ ਨਗਰ ਕੌਂਸਲ ਚੋਣਾਂ ਲਈ ਕੁੱਲ 26 ਪੋਲਿੰਗ ਬੂਥ ਬਣਾਏ ਗਏ ਹਨ। ਹਰ ਬੂਥ ’ਤੇ ਚਾਰ ਕਰਮਚਾਰੀਆਂ ਦੀ ਡਿਊਟੀ ਲਗਾਈ ਜਾਵੇਗੀ।

ਜਿਸ ਦੇ ਚਲਦਿਆਂ ਅੱਜ ਰਿਹਰਸਲ ਦੌਰਾਨ ਕਰਮਚਾਰੀਆਂ ਨੂੰ ਈ.ਵੀ.ਐਮ. ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਅਤੇ ਹੋਰ ਚੋਣ ਸਮੱਗਰੀ ਦੀ ਵਰਤੋਂ ਸਬੰਧੀ ਵੀ ਜਾਣੂੰ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਵੋਟਿੰਗ ਦੀ ਸਮੁੱਚੀ ਪ੍ਰਕਿਰਿਆ ਈ.ਵੀ.ਐਮ. ਮਸ਼ੀਨਾਂ ਰਾਹੀਂ ਕਰਵਾਈ ਜਾਵੇਗੀ ਅਤੇ ਚੋਣਾਂ ਨੂੰ ਸੁਚੱਜੇ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।

ਪਿਛਲੀ ਖ਼ਬਰ ਕਾਲਾ ਅਫ਼ਗਾਨਾ ਬਿਜਲੀ ਘਰ ਮੂਹਰੇ ਬਿਜਲੀ ਕੱਟਾਂ ਖਿਲਾਫ਼ ਕੀਤਾ ਚੱਕਾ ਜਾਮ ਅਗਲੀ ਖ਼ਬਰ 1 ਜੁਲਾਈ ਨੂੰ ਮਿਲੇਗਾ ਜਗਰਾਉਂ ਨਗਰ ਕੌਂਸਲ ਨੂੰ ਨਵਾਂ ਪ੍ਰਧਾਨ