15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

5 ਜੁਲਾਈ ਨੂੰ ਅੰਮ੍ਰਿਤਸਰ ਵਿਖੇ ਸੱਦਿਆ ਵਿਸ਼ਾਲ ਪੰਥਕ ਇਕੱਠ

ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਤੇਜਾ ਸਿੰਘ ਸਮੁੰਦਰੀ ਹਾਲ...

ਅਜੀਤ ਡੈਸਕ 27-06-2026

ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਵਿਸ਼ੇਸ਼ ਜਨਰਲ ਇਜਲਾਸ ਦੌਰਾਨ ਸਰਬ ਸੰਮਤੀ ਨਾਲ ਪਾਸ ਮਤਿਆਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਪੰਜ ਸਿੰਘ ਸਾਹਿਬਾਨ ਵਲੋਂ ਬੀਤੇ ਦਿਨੀਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਵਿਵਾਦਤ ਵੀਡੀਓ ਵਾਇਰਲ ਮਾਮਲੇ ਵਿਚ ਉਨ੍ਹਾਂ ਖਿਲਾਫ਼ ਜਾਰੀ ਆਦੇਸ਼ ਦੀ ਪਰੋੜਤਾ ਕਰਦਿਆਂ ਸਮੂਹ ਗੁਰਦੁਆਰਾ ਕਮੇਟੀਆਂ, ਸਿੱਖ ਸੰਸਥਾਵਾਂ ਅਤੇ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਮੁੱਖ ਮੰਤਰੀ ਦਾ ਬਾਈਕਾਟ ਕਰਨ।

ਇਸ ਦੇ ਨਾਲ ਹੀ ਮਤੇ ਵਿਚ ਮੰਗ ਕੀਤੀ ਗਈ ਕਿ ਵੀਡੀਓ ਵਾਇਰਲ ਮਾਮਲੇ ਵਿਚ ਮੁੱਖ ਮੰਤਰੀ ਕੋਈ ਵੀ ਸੰਤੁਸ਼ਟੀ ਜਨਕ ਉੱਤਰ ਨਹੀਂ ਦੇ ਸਕੇ, ਇਸ ਲਈ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਸੰਵਿਧਾਨਿਕ ਅਹੁਦੇ ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ। ਮਤੇ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਅਸਤੀਫੇ ਦੀ ਮੰਗ ਕੀਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਇੱਕ ਹੋਰ ਮਤਾ ਪੇਸ਼ ਕਰਦਿਆਂ ਕਿਹਾ ਕਿ ਮੌਜੂਦਾ ਪੰਥਕ ਹਾਲਾਤਾਂ ਤੇ ਵਿਚਾਰ ਕਰਨ ਲਈ 5 ਜੁਲਾਈ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਵੇਰੇ 11 ਵਜੇ ਵਿਸ਼ਾਲ ਪੰਥਕ ਇਕੱਠ ਸੱਦਿਆ ਜਾਵੇਗਾ। ਇਸ ਦੌਰਾਨ ਪਾਸ ਮਤੇ ਵਿਚ ਤਖਤ ਸ਼੍ਰੀ ਹਜੂਰ ਸਾਹਿਬ ਬੋਰਡ ਦੇ 1956 ਵਾਲੇ ਐਕਟ ਨੂੰ ਹੀ ਬਹਾਲ ਰੱਖਣ ਦੀ ਮੰਗ ਕੀਤੀ ਗਈ।

ਪਿਛਲੀ ਖ਼ਬਰ ਮੋਟਰਾਂ ਦੀ ਬਿਜਲੀ ਸਪਲਾਈ ਨੂੰ ਲੱਗ ਰਹੇ ਲੰਬੇ ਲੰਬੇ ਕੱਟਾਂ ਕਾਰਨ ਕਿਸਾਨਾਂ 'ਚ ਹਾਹਾਕਾਰ ਅਗਲੀ ਖ਼ਬਰ ਭਾਜਪਾ ਪੰਜਾਬ ਵਿਚ ਮਹਾਰਾਜਾ ਰਣਜੀਤ ਸਿੰਘ ਰਾਜ ਸਥਾਪਿਤ ਕਰਨਾ ਚਾਹੁੰਦੀ- ਕੇਵਲ ਸਿੰਘ ਢਿੱਲੋ