15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਬਿਮਾਰੀ ਕਾਰਨ ਕੇਂਦਰੀ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਦੀ ਮੌਤ

ਕਪੂਰਥਲਾ, 27 ਜੂਨ (ਅਮਨਜੋਤ ਸਿੰਘ ਵਾਲੀਆ)- ਕੇਂਦਰੀ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਦੀ ਬਿਮਾਰ ਹੋਣ ਕਾਰਨ ਮੌਤ...

ਅਜੀਤ ਡੈਸਕ 27-06-2026

ਕਪੂਰਥਲਾ, 27 ਜੂਨ (ਅਮਨਜੋਤ ਸਿੰਘ ਵਾਲੀਆ)- ਕੇਂਦਰੀ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਦੀ ਬਿਮਾਰ ਹੋਣ ਕਾਰਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿਖੇ ਤਾਇਨਾਤ ਡਿਊਟੀ ਡਾਕਟਰ ਸਾਹਿਲ ਗਰਗ ਨੇ ਦੱਸਿਆ ਕਿ ਅੱਜ ਸਵੇਰੇ ਤੜਕਸਾਰ ਅਮਰੀਕ ਚੰਦ ਪੁੱਤਰ ਕੁਲਵਿੰਦਰ ਸਿੰਘ ਵਾਸੀ ਵਡਾਲਾ ਜ਼ਿਲ੍ਹਾ ਜਲੰਧਰ ਜੋ ਕਿ ਕੇਂਦਰੀ ਜੇਲ੍ਹ ਵਿਚ ਐਨ.ਡੀ.ਪੀ.ਐਸ. ਦੇ ਕੇਸ ਵਿਚ ਬੰਦ ਸੀ।

ਅੱਜ ਜਦੋਂ ਉਸ ਦੀ ਸਿਹਤ ਖ਼ਰਾਬ ਹੋਣ ਉਪਰੰਤ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਮਿ੍ਤਕ ਵਿਅਕਤੀ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਖੇ ਰਖਵਾ ਕੇ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਚੰਡੀਗੜ੍ਹ ਅਤੇ ਜੰਮੂ ਕਸ਼ਮੀਰ 'ਚ ਆਇਆ ਭੁਚਾਲ ਅਗਲੀ ਖ਼ਬਰ ਪੁਲਿਸ ਵਲੋਂ ਡੋਨੀ ਬੱਲ ਗੈਂਗ ਦਾ ਮੁੱਖ ਸਰਗਨਾਹ ਅਤੇ ਇਕ ਅਸਲਾ ਤਸਕਰ ਭਾਰੀ ਅਸਲੇ ਸਮੇਤ ਗ੍ਰਿਫ਼ਤਾਰ