13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਤੇਜ਼ ਮੀਂਹ ਅਤੇ ਹਨ੍ਹੇਰੀ ਨੇ ਗਰਮੀ ਅਤੇ ਬਿਜਲੀ ਕੱਟਾਂ ਤੋਂ ਸਤਾਏ ਲੋਕਾਂ ਨੂੰ ਦਿੱਤੀ ਵੱਡੀ ਰਾਹਤ

ਸੁਲਤਾਨਪੁਰ ਲੋਧੀ (ਕਪੂਰਥਲਾ), 28 ਜੂਨ (ਥਿੰਦ) - ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ ਪਾਸ ਇਲਾਕਿਆਂ ਵਿਚ ਬੀਤੇ ਤਿੰਨ ਚਾਰ ਦਿਨਾਂ ਤੋਂ ਸਖ਼ਤ ਗਰਮੀ ਅਤੇ ਬਿਜਲੀ ਦੇ ਕੱਟਾਂ ਤੋਂ ਪ੍ਰੇਸ਼ਾਨ ਲੋਕਾਂ...

ਅਜੀਤ ਡੈਸਕ 28-06-2026

ਸੁਲਤਾਨਪੁਰ ਲੋਧੀ (ਕਪੂਰਥਲਾ), 28 ਜੂਨ (ਥਿੰਦ) - ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ ਪਾਸ ਇਲਾਕਿਆਂ ਵਿਚ ਬੀਤੇ ਤਿੰਨ ਚਾਰ ਦਿਨਾਂ ਤੋਂ ਸਖ਼ਤ ਗਰਮੀ ਅਤੇ ਬਿਜਲੀ ਦੇ ਕੱਟਾਂ ਤੋਂ ਪ੍ਰੇਸ਼ਾਨ ਲੋਕਾਂ ਨੂੰ ਅੱਜ ਉਸ ਵੇਲੇ ਵੱਡੀ ਰਾਹਤ ਮਿਲੀ ਜਦੋਂ ਸਵੇਰ ਵੇਲੇ ਇਕ ਦਮ ਤੇਜ਼ ਹਨ੍ਹੇਰੀ ਅਤੇ ਮੀਂਹ ਆ ਗਿਆ। ਬੀਤੇ ਤਿੰਨ ਚਾਰ ਦਿਨਾਂ ਤੋਂ ਮੋਟਰਾਂ 'ਤੇ ਬਿਜਲੀ ਦੀ ਸਪਲਾਈ ਨਾ ਮਿਲਣ ਕਾਰਨ ਕਿਸਾਨ ਡਾਢੇ ਪ੍ਰੇਸ਼ਾਨ ਸਨ ਅਤੇ ਝੋਨੇ ਦੀ ਫ਼ਸਲ ਨੂੰ ਪਾਣੀ ਦੇਣ ਲਈ ਜਨਰੇਟਰਾਂ ਤੇ ਮਹਿੰਗੇ ਭਾਅ ਦਾ ਡੀਜ਼ਲ ਫੂਕਣਾ ਪੈ ਰਿਹਾ ਸੀ। ਮੀਂਹ ਨਾਲ ਤਾਪਮਾਨ ਵਿਚ ਵੀ ਗਿਰਾਵਟ ਆਈ ਹੈ।ਮੀਹ ਪੈਣ ਨਾਲ ਜ਼ੋਰਾਂ ਤੇ ਚੱਲ ਰਹੀ ਮੱਕੀ ਦੀ ਫ਼ਸਲ ਦੀ ਕਟਾਈ ਵੀ ਪ੍ਰਭਾਵਿਤ ਹੋਵੇਗੀ। ਮੰਡੀਆਂ ਵਿਚ ਪਈ ਮੱਕੀ ਦੀ ਫ਼ਸਲ ਨੂੰ ਭਿੱਜਣ ਤੋਂ ਬਚਾਉਣ ਲਈ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਾਫ਼ੀ ਜੱਦੋ ਜਹਿਦ ਕਰਨੀਂ ਪਈ।

ਪਿਛਲੀ ਖ਼ਬਰ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 12:00 ਵਜੇ ਕਰਨਗੇ ਮਹੱਤਵਪੂਰਨ ਪ੍ਰੈਸ ਕਾਨਫ਼ਰੰਸ ਅਗਲੀ ਖ਼ਬਰ 3 ਪਿਸਤੌਲਾਂ ਅਤੇ 14 ਜ਼ਿੰਦਾ ਕਾਰਤੂਸਾਂ ਸਮੇਤ 4 ਨੌਜਵਾਨ ਕਾਬੂ