11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਕਿਸਾਨਾਂ ਵਲੋਂ ਬਿਜਲੀ ਗਰਿੰਡ ਧੌਲਾ ਦਾ ਘਿਰਾਓ ਕਰਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ

ਬਰਨਾਲਾ/ਰੂੜੇਕੇ ਕਲਾਂ, 28 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)- ਪਿਛਲੇ ਦਿਨਾਂ ਤੋਂ ਲੈ ਕੇ ਖੇਤੀ ਸੈਕਟਰ ਲਈ ਬਿਜਲੀ ਸਪਲਾਈ...

ਅਜੀਤ ਡੈਸਕ 28-06-2026

ਬਰਨਾਲਾ/ਰੂੜੇਕੇ ਕਲਾਂ, 28 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)- ਪਿਛਲੇ ਦਿਨਾਂ ਤੋਂ ਲੈ ਕੇ ਖੇਤੀ ਸੈਕਟਰ ਲਈ ਬਿਜਲੀ ਸਪਲਾਈ ਨਾ ਆਉਣ ਕਰਕੇ ਦੁਖੀ ਇਲਾਕੇ ਦੇ ਪਿੰਡਾਂ ਦੇ ਕਿਸਾਨਾਂ ਨੇ ਭਕਿਯੂ ਉਂਗਰਾਹਾਂ ਦੇ ਆਗੂਆਂ ਦੀ ਅਗਵਾਈ ਵਿਚ ਘਿਰਾਓ ਕਰਕੇ ਕਿਸਾਨ ਆਗੂ ਬਲਜਿੰਦਰ ਸਿੰਘ ਧੌਲਾ, ਬਲਾਕ ਸੰਮਤੀ ਮੈਂਬਰ ਰਾਜਿੰਦਰ ਸਿੰਘ ਤੇ ਹੋਰ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਪਿਛਲੇ ਦਿਨਾਂ ਤੋਂ ਲੈ ਕੇ ਖੇਤੀ ਮੋਟਰਾਂ ਲਈ ਬਿਲਕੁਲ ਵੀ ਬਿਜਲੀ ਸਪਲਾਈ ਨਹੀਂ ਆ ਰਹੀ ਹੈ। ਜਿਸ ਕਰਕੇ ਕਿਸਾਨਾਂ ਦੀਆਂ ਫ਼ਸਲਾਂ ਬਰਬਾਦ ਹੋ ਰਹੀਆਂ ਹਨ। ਗ਼ਰੀਬ ਕਿਸਾਨਾਂ ਦਾ ਝੋਨਾ ਸੁੱਕ ਮਰ ਰਿਹਾ ਹੈ।

ਸੋਕੇ ਵਰਗੇ ਹਾਲਾਤ ਪੈਦਾ ਹੋ ਚੁੱਕੇ ਹਨ। ਇਕੱਤਰ ਸਮੂਹ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਨਿਰਵਿਘਨ ਅੱਠ ਘੰਟੇ ਬਿਜਲੀ ਸਪਲਾਈ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਕਿਸਾਨਾਂ ਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਪੱਕਾ ਮੋਰਚਾ ਲਗਾ ਕੇ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਜਿਨ੍ਹਾਂ ਸਮਾਂ ਬਿਜਲੀ ਸਪਲਾਈ ਦਾ ਹੱਲ ਨਹੀਂ ਕੀਤਾ ਜਾਂਦਾ ਧਰਨਾ ਜਾਰੀ ਰੱਖਿਆ ਜਾਵੇਗਾ।

ਪਿਛਲੀ ਖ਼ਬਰ ਜੈਤੋ ਦੇ ਬਾਂਸਲ ਸਵੀਟ ਹਾਊਸ ’ਚ ਚੋਰੀ, 2.5 ਲੱਖ ਰੁਪਏ ਦੀ ਨਗਦੀ ਲੈ ਕੇ ਫ਼ਰਾਰ ਅਗਲੀ ਖ਼ਬਰ ਐੱਮ.ਟੀ.ਐੱਮ. ਡੇਰਾਬੱਸੀ ਵਿਖੇ ਤਿੰਨ ਦਿਨਾਂ ਪਲਸ ਪੋਲਿਓ ਮੁਹਿੰਮ ਦਾ ਸ਼ੁਭ ਆਰੰਭ