10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਪੁਲਿਸ ਵਲੋਂ ਸ਼ਹਿਰ ਦੇ ਹੋਟਲਾਂ ਅਤੇ ਝੁੱਗੀਆਂ ਝੋਪੜੀਆਂ ਦੀ ਚੈਕਿੰਗ ਕੀਤੀ ਗਈ

ਗੜ੍ਹਸ਼ੰਕਰ, 28 ਜੂਨ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਲਗਾਤਾਰ...

ਅਜੀਤ ਡੈਸਕ 28-06-2026

ਗੜ੍ਹਸ਼ੰਕਰ, 28 ਜੂਨ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਲਗਾਤਾਰ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਮਾਮਲੇ 'ਚ ਪੁਲਿਸ ਵਲੋਂ ਡੀ.ਐੱਸ.ਪੀ. ਦਲਜੀਤ ਸਿੰਘ ਖੱਖ ਦੀ ਦੇਖ ਰੇਖ ਹੇਠ ਗੜ੍ਹਸ਼ੰਕਰ ਦੇ ਝੁੱਗੀ ਝੋਪੜੀ ਖੇਤਰਾਂ 'ਚ ਸਰਚ ਅਭਿਆਨ ਚਲਾਇਆ ਗਿਆ ਤੇ ਸ਼ਹਿਰ ਦੇ ਹੋਟਲਾਂ ਦੀ ਚੈਕਿੰਗ ਕੀਤੀ ਗਈ। ਡੀ.ਐੱਸ.ਪੀ. ਦਲਜੀਤ ਸਿੰਘ ਖੱਖ ਨੇ ਦੱਸਿਆ ਕਿ ਪੁਲਿਸ ਵਲੋਂ ਨਸ਼ਿਆਂ ਤੇ ਹੋਰ ਮਾਮਲਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਤੇ ਕਿਸੇ ਵੀ ਗਲਤ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਦੱਸਿਆ ਕਿ ਅੱਜ ਦੀ ਚੈਕਿੰਗ ਦੌਰਾਨ ਕੋਈ ਬ੍ਰਾਮਦਗੀ ਤਾਂ ਨਹੀਂ ਹੋਈ ਪਰ ਲੋਕਾਂ ਨੂੰ ਸੁਚੇਤ ਜ਼ਰੂਰੀ ਕੀਤਾ ਗਿਆ ਹੈ। ਇਸ ਮੌਕੇ ਐੱਸ.ਐੱਚ.ਓ. ਗਗਨਦੀਪ ਸਿੰਘ ਸੇਖੋਂ ਤੇ ਪੁਲਿਸ ਮੁਲਾਜ਼ਮ ਤਾਇਨਾਤ ਸਨ।

ਪਿਛਲੀ ਖ਼ਬਰ ਚੋਰੀ ਦੀਆਂ ਘਟਨਾਵਾਂ ਨੂੰ ਲੈ ਕੇ ਪੰਕਜ ਕ੍ਰਿਪਾਲ ਵਲੋਂ ਥਾਣੇ ਦਾ ਘਿਰਾਓ ਕਰਨ ਦਾ ਐਲਾਨ ਅਗਲੀ ਖ਼ਬਰ ਬੇਨ ਸਟੋਕਸ ਨੇ ਕੀਤਾ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ