08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਕਈ ਵਿਧਾਇਕ

ਅੰਮ੍ਰਿਤਸਰ, 29 ਜੂਨ (ਜਸਵੰਤ ਸਿੰਘ ਜੱਸ/ਹਰਮਿੰਦਰ ਸਿੰਘ ਰੇਸ਼ਮ ਸਿੰਘ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਵਿਖੇ ਸਿੰਘ ਸਾਹਿਬਾਨ...

ਅਜੀਤ ਡੈਸਕ 29-06-2026

ਅੰਮ੍ਰਿਤਸਰ, 29 ਜੂਨ (ਜਸਵੰਤ ਸਿੰਘ ਜੱਸ/ਹਰਮਿੰਦਰ ਸਿੰਘ ਰੇਸ਼ਮ ਸਿੰਘ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਵਿਖੇ ਸਿੰਘ ਸਾਹਿਬਾਨ ਸਨਮੁੱਖ ਆਪਣਾ ਪੱਖ ਰੱਖਣ ਲਈ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਸਾਥੀਆਂ ਸਮੇਤ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਗਏ ਹਨ।

ਇਸੇ ਦੌਰਾਨ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ, ਸੁਖਵਿੰਦਰ ਸਿੰਘ ਸੁੱਖ, ਸਰਕਾਰੀਆ ਰਾਣਾ ਗੁਰਜੀਤ ਸਿੰਘ ਸੋਢੀ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਹੋਰ ਕਾਂਗਰਸੀ ਵਿਧਾਇਕ ਵੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਗਏ ਹਨ। ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਵਿਖੇ ਅੱਜ ਦੀ ਜਾਗਤ ਜੋਤ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਮਾਮਲੇ ਵਿਚ ਆਪਣਾ ਪੱਖ ਰੱਖਣ ਲਈ ਪੁੱਜੇ। ਆਮ ਆਦਮੀ ਪਾਰਟੀ, ਕਾਂਗਰਸ ਅਤੇ ਅਕਾਲੀ ਦਲ ਦੇ ਵਿਧਾਇਕ ਅਤੇ ਆਪ ਦੇ ਮੰਤਰੀ ਵੀ ਪਹੁੰਚੇ।

ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪੁੱਜੇ ਪੰਜ ਸਿੰਘ ਸਾਹਿਬਾਨ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਵੀ ਹੁਕਮ ਹੋਏਗਾ, ਉਸ ਦੀ ਕਰਾਂਗੇ ਪਾਲਣਾ- ਮਾਲਵਿੰਦਰ ਸਿੰਘ ਕੰਗ