07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਥਾਰ ਦਾ ਸ਼ੀਸ਼ਾ ਤੋੜ ਕੇ ਡੇਢ ਲੱਖ ਨਕਦ, ਏ.ਟੀ.ਐਮ. ਕਾਰਡ ਤੇ ਚੈਕਬੁੱਕ ਚੋਰੀ ਕੀਤੇ, ਪੁਲਿਸ 'ਤੇ ਲਾਪਰਵਾਹੀ ਦੇ ਦੋਸ਼

ਜ਼ੀਰਕਪੁਰ, 29 ਜੂਨ- ਜ਼ੀਰਕਪੁਰ ਵਿਚ ਚੋਰੀਆਂ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ...

ਅਜੀਤ ਡੈਸਕ 29-06-2026

ਜ਼ੀਰਕਪੁਰ, 29 ਜੂਨ- ਜ਼ੀਰਕਪੁਰ ਵਿਚ ਚੋਰੀਆਂ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਬੀਤੀ ਰਾਤ ਚੰਡੀਗੜ੍ਹ-ਅੰਬਾਲਾ ਹਾਈਵੇ 'ਤੇ ਇਕ ਮੋਬਾਈਲ ਸ਼ਾਪ ਦੇ ਬਾਹਰ ਖੜ੍ਹੀ ਥਾਰ ਗੱਡੀ ਦਾ ਸ਼ੀਸ਼ਾ ਤੋੜ ਕੇ ਅਣਪਛਾਤੇ ਚੋਰ ਕਰੀਬ ਡੇਢ ਲੱਖ ਰੁਪਏ ਨਕਦ, ਏ.ਟੀ.ਐਮ. ਕਾਰਡ ਅਤੇ ਚੈਕਬੁੱਕ ਚੋਰੀ ਕਰਕੇ ਫਰਾਰ ਹੋ ਗਏ। ਘਟਨਾ ਤੋਂ ਬਾਅਦ ਪੁਲਿਸ ਦੀ ਕਾਰਗੁਜ਼ਾਰੀ 'ਤੇ ਵੀ ਗੰਭੀਰ ਸਵਾਲ ਖੜ੍ਹੇ ਹੋਏ ਹਨ। ਪੀੜਤ ਦੁਕਾਨਦਾਰ ਨੇ ਦੱਸਿਆ ਕਿ ਰਾਤ ਕਰੀਬ 9 ਵਜੇ ਉਹ ਆਪਣੀ ਮੋਬਾਈਲ ਦੀ ਦੁਕਾਨ ਦੇ ਬਾਹਰ ਥਾਰ ਗੱਡੀ ਖੜ੍ਹੀ ਕਰਕੇ ਕੰਮ ਕਰ ਰਿਹਾ ਸੀ। ਇਸ ਦੌਰਾਨ ਅਣਪਛਾਤੇ ਵਿਅਕਤੀਆਂ ਨੇ ਗੱਡੀ ਦਾ ਸ਼ੀਸ਼ਾ ਤੋੜ ਕੇ ਅੰਦਰ ਰੱਖੇ ਕਰੀਬ ਡੇਢ ਲੱਖ ਰੁਪਏ ਨਕਦ, ਏ.ਟੀ.ਐਮ ਕਾਰਡ ਅਤੇ ਚੈਕਬੁੱਕ ਚੋਰੀ ਕਰ ਲਈ।

ਪੀੜਤ ਦਾ ਦੋਸ਼ ਹੈ ਕਿ ਘਟਨਾ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ, ਪਰ ਪੁਲਿਸ ਕਰੀਬ ਦੋ ਘੰਟੇ ਬਾਅਦ ਮੌਕੇ 'ਤੇ ਪਹੁੰਚੀ। ਉਸ ਨੇ ਇਹ ਵੀ ਦੋਸ਼ ਲਗਾਇਆ ਕਿ ਮੌਕੇ 'ਤੇ ਆਏ ਕੁਝ ਪੁਲਿਸ ਕਰਮਚਾਰੀ ਨਸ਼ੇ ਵਿੱਚ ਸਨ ਅਤੇ ਮਦਦ ਕਰਨ ਦੀ ਬਜਾਏ ਉਨ੍ਹਾਂ ਨਾਲ ਬਦਸਲੂਕੀ ਕੀਤੀ। ਘਟਨਾ ਤੋਂ ਬਾਅਦ ਸਥਾਨਕ ਵਪਾਰੀਆਂ ਵਿੱਚ ਪੁਲਿਸ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਹੈ। ਵਪਾਰੀਆਂ ਦਾ ਕਹਿਣਾ ਹੈ ਕਿ ਰਾਤ ਸਮੇਂ ਨਾ ਤਾਂ ਪੁਲਿਸ ਦੀ ਪ੍ਰਭਾਵਸ਼ਾਲੀ ਗਸ਼ਤ ਹੁੰਦੀ ਹੈ ਅਤੇ ਨਾ ਹੀ ਸੁਰੱਖਿਆ ਦੇ ਯੋਗ ਪ੍ਰਬੰਧ ਹਨ, ਜਿਸ ਕਾਰਨ ਚੋਰ ਬੇਖੌਫ਼ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ, ਪੁਲਿਸ ਕਰਮਚਾਰੀਆਂ 'ਤੇ ਲਗੇ ਦੋਸ਼ਾਂ ਦੀ ਅਧਿਕਾਰਿਕ ਪੁਸ਼ਟੀ ਨਹੀਂ ਹੋਈ। ਵਪਾਰੀਆਂ ਨੇ ਰਾਤ ਸਮੇਂ ਗਸ਼ਤ ਵਧਾਉਣ ਅਤੇ ਬਾਜ਼ਾਰਾਂ ਵਿਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੀ ਮੰਗ ਕੀਤੀ ਹੈ।

 

ਪਿਛਲੀ ਖ਼ਬਰ ਸੰਤ ਬਾਬਾ ਗੋਪਾਲ ਦਾਸ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਮਨਾਇਆ ਗਿਆ ਅਗਲੀ ਖ਼ਬਰ ਭਾਰਤ ਦੀ ਮੋਦੀ ਸਰਕਾਰ ਅਮਰੀਕਾ ਨਾਲ ਟੈਕਸ ਮੁਕਤ ਵਪਾਰ ਸਮਝੌਤੇ ਨੂੰ ਲੈ ਕੇ ਬੀ.ਕੇ.ਯੂ. ਉਗਰਾਹਾਂ ਨੇ ਕੱਢਿਆ ਮੋਟਰਸਾਈਕਲ ਮ...