04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 30 ਜੂਨ (ਜਸਵੰਤ ਸਿੰਘ ਜੱਸ)- ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਉਤਸ਼ਾਹ ਸਹਿਤ ਮਨਾਇਆ....

ਅਜੀਤ ਡੈਸਕ 30-06-2026

ਅੰਮ੍ਰਿਤਸਰ, 30 ਜੂਨ (ਜਸਵੰਤ ਸਿੰਘ ਜੱਸ)- ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਰਾਗੀ ਜਥਿਆਂ ਵਲੋਂ ਸ਼ਬਦ ਗਾਇਨ ਕੀਤਾ ਗਿਆ। ਇਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜੈਬ ਸਿੰਘ ਅਭਿਆਸੀ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਅਰਜਨ ਮਾਂਗਾ, ਬਗੀਚਾ ਸਿੰਘ ਤੇ ਜਸਕਰਨ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਅਤੇ ਸੰਗਤਾਂ ਹਾਜ਼ਰ ਸਨ। ਸ਼ਾਮ ਨੂੰ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸੁੰਦਰ ਦੀਪ ਮਾਲਾ ਹੋਵੇਗੀ।

ਪਿਛਲੀ ਖ਼ਬਰ ਬਹਲੋਲਪੁਰ ਦੀ ਸ਼ਾਮਲਾਤ ਜ਼ਮੀਨ 'ਤੇ ਕਰੋੜਾਂ ਦੇ ਕਰਜ਼ੇ ਦਾ ਮਾਮਲਾ: ਪੀ.ਐਨ.ਬੀ. ਮੈਨੇਜਰ ਰਿਕਾਰਡ ਸਮੇਤ ਅੱਜ ਹੋਣਗੇ ਅਦਾਲਤ... ਅਗਲੀ ਖ਼ਬਰ 60 ਲੱਖ ਰੁਪਏ ਲੈ ਕੇ ਡੰਕੀ ਰੂਟ ਰਾਹੀਂ ਅਮਰੀਕਾ ਭੇਜਣ ਦਾ ਦੋਸ਼, ਇਮੀਗ੍ਰੇਸ਼ਨ ਏਜੰਟ ਖ਼ਿਲਾਫ਼ ਮਾਮਲਾ ਦਰਜ