03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਐਸ.ਸੀ. ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ

ਚੰਡੀਗੜ੍ਹ, 30 ਜੂਨ-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਅੱਜ ਸੂ-ਮੋਟੋ-ਨੋਟਿਸ ਲੈਂਦਿਆਂ ਸਿੱਖਿਆ...

ਅਜੀਤ ਡੈਸਕ 30-06-2026

ਚੰਡੀਗੜ੍ਹ, 30 ਜੂਨ-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਅੱਜ ਸੂ-ਮੋਟੋ-ਨੋਟਿਸ ਲੈਂਦਿਆਂ ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵਲੋਂ ਲੈਕਚਰਾਰਾਂ ਦੀਆਂ ਅਸਾਮੀਆਂ ਲਈ ਜਾਰੀ ਇਸ਼ਤਿਹਾਰ ਵਿਚ ਅਨੂਸੂਚਿਤ ਜਾਤੀਆਂ ਵਰਗ ਲਈ ਲਾਗੂ ਰਾਖਵਾਂਕਰਨ ਨੀਤੀ ਦੀ ਅਣਦੇਖੀ ਕਰਨ ਦੇ ਮਾਮਲੇ ਵਿਚ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਨੂੰ ਤਲਬ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਸੀ ਜਿਸ ਤੇ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਨੂੰ 3 ਜੁਲਾਈ 2026 ਨੂੰ ਨਿੱਜੀ ਪੱਧਰ ਤੇ ਕਮਿਸ਼ਨ ਅੱਗੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।

 

ਪਿਛਲੀ ਖ਼ਬਰ ਅਟਾਰੀ ਹਲਕੇ ਦੇ ਪਿੰਡਾਂ ਨੂੰ ਤਿੰਨ ਘੰਟੇ ਬਿਜਲੀ ਮਿਲਣ ਕਾਰਨ ਰੋਸ, ਹਾਈਵੇਅ ਜਾਮ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਾਵਰਕਾਮ ਦੇ ਵਧੀਕ ਨਿਗਰਾਨ ਇੰਜੀਨੀਅਰ ਦੇ ਦਫ਼ਤਰ ਮੂਹਰੇ ਧਰਨਾ