30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਬੱਸ ਅਤੇ ਕਾਰ ਵਿਚਕਾਰ ਟੱਕਰ, ਪੰਜ ਲੋਕਾਂ ਦੀ ਮੌਤ

ਲਖਨਊ, 1 ਜੁਲਾਈ- ਉੱਤਰ ਪ੍ਰਦੇਸ਼ ਦੇ ਉਨਾਓ ਜ਼ਿਲ੍ਹੇ ਵਿਚ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇਕ ਵੱਡਾ ਹਾਦਸਾ ਵਾਪਰਿਆ। ਅੱਜ ਸਵੇਰੇ 5 ਵਜੇ ਦੇ ਕਰੀਬ ਇਕ ਤੇਜ਼ ਰਫ਼ਤਾਰ ਬੱਸ....

ਅਜੀਤ ਡੈਸਕ 01-07-2026

ਲਖਨਊ, 1 ਜੁਲਾਈ- ਉੱਤਰ ਪ੍ਰਦੇਸ਼ ਦੇ ਉਨਾਓ ਜ਼ਿਲ੍ਹੇ ਵਿਚ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇਕ ਵੱਡਾ ਹਾਦਸਾ ਵਾਪਰਿਆ। ਅੱਜ ਸਵੇਰੇ 5 ਵਜੇ ਦੇ ਕਰੀਬ ਇਕ ਤੇਜ਼ ਰਫ਼ਤਾਰ ਬੱਸ ਨੇ ਆਪਣਾ ਕੰਟਰੋਲ ਗੁਆ ਦਿੱਤਾ ਅਤੇ ਇਕ ਕਾਰ ਨਾਲ ਟਕਰਾ ਗਈ। ਟੱਕਰ ਤੋਂ ਬਾਅਦ ਬੱਸ ਡਿਵਾਈਡਰ ਗਰਿੱਲ ਤੋੜ ਕੇ ਖੱਡ ਵਿਚ ਪਲਟ ਗਈ, ਜਿਸ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ।

ਇਹ ਹਾਦਸਾ ਬੰਗਰਮਾਊ ਕੋਤਵਾਲੀ ਖੇਤਰ ਵਿਚ 230.800 ਮੀਲ ਪੱਥਰ ਦੇ ਨੇੜੇ ਵਾਪਰਿਆ। ਸੰਤ ਕਬੀਰ ਨਗਰ ਵਿਚ ਰਜਿਸਟਰਡ ਕਾਰ ਵਿਚ ਅੱਠ ਲੋਕ ਸਵਾਰ ਸਨ। ਇਨ੍ਹਾਂ ਵਿਚੋਂ ਪੰਜ ਯਾਤਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਤਿੰਨ ਹੋਰ ਗੰਭੀਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਬੰਗਰਮਾਊ ਸੀ.ਐਚ.ਸੀ. ਤੋਂ ਲਖਨਊ ਟਰਾਮਾ ਸੈਂਟਰ ਰੈਫਰ ਕਰ ਦਿੱਤਾ ਗਿਆ। ਬੱਸ ਵਿਚ ਕੁੱਲ 85 ਯਾਤਰੀ ਸਵਾਰ ਸਨ ਅਤੇ ਬੱਸ ਪਲਟਣ ਨਾਲ 17 ਤੋਂ ਵੱਧ ਯਾਤਰੀ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।

ਪਿਛਲੀ ਖ਼ਬਰ ਚੰਡੀਗੜ੍ਹ ਦੇ ਕਈ ਸਕੂਲਾਂ ਅਤੇ ਹਰਿਆਣਾ ਦੇ ਮੁੱਖ ਮੰਤਰੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਈ-ਮੇਲ ਰਾਹੀਂ ਧਮਕੀ ਅਗਲੀ ਖ਼ਬਰ ਗੋਲੀਬਾਰੀ ਦੌਰਾਨ ਨਿੱਜਰ ਦਾ ਕਰੀਬੀ ਸਾਥੀ ਜ਼ਖਮੀ