30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਦੁਆਬਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਅਣ-ਮਿੱਥੇ ਸਮੇਂ ਲਈ ਟਾਂਡਾ ’ਚ ਨੈਸ਼ਨਲ ਹਾਈਵੇ ’ਤੇ ਕੀਤਾ ਚੱਕਾ ਜਾਮ

ਟਾਂਡਾ ਉੜਮੁੜ, (ਹੁਸ਼ਿਆਰਪੁਰ), 1 ਜੁਲਾਈ (ਦੀਪਕ ਬਹਿਲ)- ਦੁਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬਿਜਲੀ ਘਰ ਚੌਂਕ ਨਜ਼ਦੀਕ ਜਲੰਧਰ ਪਠਾਨਕੋਟ ਰਾਸ਼ਟਰੀ ਮਾਰਗ....

ਅਜੀਤ ਡੈਸਕ 01-07-2026

ਟਾਂਡਾ ਉੜਮੁੜ, (ਹੁਸ਼ਿਆਰਪੁਰ), 1 ਜੁਲਾਈ (ਦੀਪਕ ਬਹਿਲ)- ਦੁਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬਿਜਲੀ ਘਰ ਚੌਂਕ ਨਜ਼ਦੀਕ ਜਲੰਧਰ ਪਠਾਨਕੋਟ ਰਾਸ਼ਟਰੀ ਮਾਰਗ ’ਤੇ ਅਣ-ਮਿੱਥੇ ਸਮੇਂ ਲਈ ਚੱਕਾ ਜਾਮ ਕਰਦੇ ਹੋਏ ਰੋਸ ਧਰਨਾ ਆਰੰਭ ਕਰ ਦਿੱਤਾ ਗਿਆ ਹੈ। ਝੋਨੇ ਤੇ ਗਰਮੀ ਦੇ ਸੀਜਨ ਦੌਰਾਨ ਲੱਗ ਰਹੇ ਲੰਬੇ ਬਿਜਲੀ ਕੱਟਾਂ ਤੇ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਦੁਆਬਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਤੇ ਪ੍ਰਿਥਪਾਲ ਸਿੰਘ ਗੁਰਾਇਆ ਦੀ ਅਗਵਾਈ ਵਿਚ ਸੈਂਕੜੇ ਹੀ ਕਿਸਾਨਾਂ ਵਲੋਂ ਲਗਾਏ ਗਏ ਜਾਮ ਦੇ ਦੌਰਾਨ ਰਾਸ਼ਟਰੀ ਮਾਰਗ ’ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ, ਜਿਸ ਕਾਰਨ ਗਰਮੀ ਵਿਚ ਰਾਹਗੀਰ ਰਸਤੇ ਵਿਚ ਫਸ ਗਏ। ਇਸ ਮੌਕੇ ਵੱਡੀ ਪੱਧਰ ਤੇ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀ ਵੀ ਮੌਜੂਦ ਰਹੇ ਪ੍ਰੰਤੂ ਕਿਸਾਨ ਆਪਣੀਆਂ ਮੰਗਾਂ ਦੇ ਸੰਬੰਧ ਵਿਚ ਡਟੇ ਹੋਏ ਸਨ। ਇਸ ਮੌਕੇ ਕਿਸਾਨਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜੀ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਬੀ.ਐਲ.ਓਜ਼ ਅਤੇ ਚੋਣ ਕਮਿਸ਼ਨ ਦੇ ਸਟਾਫ਼ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਪੰਜਾਬ ਵਿਚ ਵੋਟਰ ਸੂਚੀ ਦੀ 90 ਫੀਸਦ ਮੈਪਿੰਗ ਦਾ... ਅਗਲੀ ਖ਼ਬਰ ਗੁਰਦੁਆਰਾ ਸਾਹਿਬ ’ਚ ਅੱਗ ਲੱਗਣ ਨਾਲ ਨੁਕਸਾਨੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 9 ਪਾਵਨ ਸਰੂਪ ਗੋਇੰਦਵਾਲ ਸਾਹਿਬ ਲਈ...