26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਅਮਰਨਾਥ ਯਾਤਰਾ ਲਈ ਪਹਿਲਾ ਜਥਾ ਰਵਾਨਾ

ਸ੍ਰੀਨਗਰ, 2 ਜੁਲਾਈ- ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਸਵੇਰੇ 4 ਵਜੇ ਜੰਮੂ ਦੇ ਭਗਵਤੀ ਨਗਰ ਯਾਤਰੀ ਨਿਵਾਸ ਤੋਂ ਰਵਾਨਾ ਹੋਇਆ। ਉਪ ਰਾਜਪਾਲ ਮਨੋਜ ਸਿਨਹਾ ਨੇ ਸ਼ਰਧਾਲੂਆਂ....

ਅਜੀਤ ਡੈਸਕ 02-07-2026

ਸ੍ਰੀਨਗਰ, 2 ਜੁਲਾਈ- ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਸਵੇਰੇ 4 ਵਜੇ ਜੰਮੂ ਦੇ ਭਗਵਤੀ ਨਗਰ ਯਾਤਰੀ ਨਿਵਾਸ ਤੋਂ ਰਵਾਨਾ ਹੋਇਆ। ਉਪ ਰਾਜਪਾਲ ਮਨੋਜ ਸਿਨਹਾ ਨੇ ਸ਼ਰਧਾਲੂਆਂ ਨੂੰ ਰਵਾਨਾ ਕੀਤਾ। ਸ਼ਰਧਾਲੂ "ਬਮ ਬਮ ਭੋਲੇ" ਦੇ ਜੈਕਾਰਿਆਂ ਨਾਲ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਰਵਾਨਾ ਹੋਏ। 57 ਦਿਨਾਂ ਦੀ ਇਹ ਯਾਤਰਾ 3 ਜੁਲਾਈ ਤੋਂ ਪਹਿਲਗਾਮ ਅਤੇ ਬਾਲਟਾਲ ਦੋਵਾਂ ਰੂਟਾਂ ਤੋਂ ਸ਼ੁਰੂ ਹੋਵੇਗੀ ਅਤੇ 28 ਅਗਸਤ (ਰੱਖੜੀ) ਤੱਕ ਜਾਰੀ ਰਹੇਗੀ।

ਪਹਿਲੇ ਜਥੇ ਵਿਚ ਸਿਰਫ਼ ਉਨ੍ਹਾਂ ਸ਼ਰਧਾਲੂਆਂ ਨੂੰ ਸ਼ਾਮਿਲ ਕੀਤਾ ਗਿਆ ਸੀ, ਜਿਨ੍ਹਾਂ ਨੇ ਪਹਿਲਾਂ ਤੋਂ ਰਜਿਸਟਰ ਕੀਤਾ ਸੀ, ਅਤੇ ਈ-ਕੇ.ਵਾਈ.ਸੀ. ਪੂਰਾ ਕੀਤਾ ਸੀ।

 

ਪਿਛਲੀ ਖ਼ਬਰ ਬਹਿਬਲ ਕਲਾਂ ਗੋਲੀਬਾਰੀ ਤੇ ਬਰਗਾੜੀ ਬੇਅਦਬੀ ਮਾਮਲੇ ’ਚ ਅੱਜ ਐਸ.ਆਈ.ਟੀ. ਕਰੇਗੀ ਘਟਨਾ ਵਾਲੀ ਥਾਂ ਦਾ ਦੌਰਾ ਅਗਲੀ ਖ਼ਬਰ ਕੈਲਗਰੀ ਵਿਚ ਕੈਨੇਡਾ ਦਾ 159ਵਾਂ ਜਨਮ ਦਿਨ ਉਤਸ਼ਾਹ ਨਾਲ ਮਨਾਇਆ