26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਬਿਜਲੀ ਕੱਟਾਂ ਤੋਂ ਦੁਖੀ ਕਿਸਾਨਾਂ ਨੇ ਬਿਜਲੀ ਗਰਿੰਡ ਪੱਖੋ ਕਲਾਂ ਦਾ ਘਿਰਾਓ ਕਰਕੇ ਕੀਤੀ ਨਾਅਰੇਬਾਜ਼ੀ

ਰੂੜੇਕੇ ਕਲਾਂ (ਬਰਨਾਲਾ), 2 ਜਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)- ਖੇਤਾਂ ਲਈ ਪੂਰੀ ਬਿਜਲੀ ਸਪਲਾਈ ਨਾ ਮਿਲਣ ਕਰਕੇ ਅਤੇ ਪਿਛਲੇ ਦਿਨਾਂ ਤੋਂ ਲੈ ਕੇ...

ਅਜੀਤ ਡੈਸਕ 02-07-2026

ਰੂੜੇਕੇ ਕਲਾਂ (ਬਰਨਾਲਾ), 2 ਜਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)- ਖੇਤਾਂ ਲਈ ਪੂਰੀ ਬਿਜਲੀ ਸਪਲਾਈ ਨਾ ਮਿਲਣ ਕਰਕੇ ਅਤੇ ਪਿਛਲੇ ਦਿਨਾਂ ਤੋਂ ਲੈ ਕੇ ਲਗਾਤਾਰ ਲੱਗ ਰਹੇ ਕੱਟਾਂ ਤੋਂ ਦੁਖੀ ਪਿੰਡ ਪੱਖੋ ਕਲਾਂ ਦੇ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਇਕਾਈ ਪ੍ਰਧਾਨ ਬਲਜੀਤ ਸਿੰਘ ਬੱਲੀ ਪੱਖੋ ਕਲਾਂ, ਭਕਿਯੂ ਸਿੱਧੂਪੁਰ ਦੇ ਬਲਾਕ ਪ੍ਰਧਾਨ ਜਗਜੀਤ ਸਿੰਘ ਜੱਗਾ ਦੀ ਅਗਵਾਈ ਵਿਚ ਕਿਸਾਨਾਂ ਨੇ ਇਕੱਤਰ ਹੋ ਕੇ ਬਿਜਲੀ ਗਰਿੰਡ ਪੱਖੋ ਕਲਾਂ ਦਾ ਘਿਰਾਓ ਕਰਕੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂ ਜਗਜੀਤ ਸਿੰਘ ਜੱਗਾ, ਬਲਜੀਤ ਸਿੰਘ ਬੱਲੀ ਆਦਿ ਆਗੂਆਂ ਨੇ ਕਿਹਾ ਕਿ

ਪੰਜਾਬ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਹਿੰਦਾ ਸੀ ਕਿ ਪੰਜਾਬ ਦੇ ਕਿਸਾਨਾਂ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿਨ ਸਮੇਂ ਦਿੱਤੀ ਜਾਵੇਗੀ। ਪ੍ਰੰਤੂ ਪਿਛਲੇ ਮਹੀਨਿਆਂ ਤੋਂ ਲੈ ਕੇ ਕਿਸਾਨਾਂ ਨੂੰ ਖੇਤਾਂ ਲਈ ਬਿਜਲੀ ਸਪਲਾਈ ਨਹੀਂ ਮਿਲ ਰਹੀ ਹੈ। ਸਿਰਫ਼ ਦੋ ਘੰਟੇ ਬਿਜਲੀ ਸਪਲਾਈ ਬਿਨਾਂ ਟਾਈਮ ਤੋਂ ਆਉਦੀ ਹੈ।

ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਸ਼ਾਨਦਾਰ ਸੇਵਾਵਾਂ ਦੇਣ ਬਦਲੇ ਡਾਕਟਰਾਂ ਨੂੰ ਸਨਮਾਨਿਤ ਕਰਨ ਲਈ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਸੁਨਾਮ ਦੇ ਅੰਡਰ ਬ੍ਰਿਜ ਵਿਚ ਪਾਣੀ ਭਰਨ ਕਾਰਨ ਰਸਤਾ ਹੋਇਆ ਬੰਦ