24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਚੰਡੀਗੜ੍ਹ ਵਿਖੇ ਪੰਜਾਬ ਦੇ ਜ਼ੋਨਾਂ ਦੇ ਕੋਆਰਡੀਨੇਟਰ, ਜ਼ਿਲ੍ਹਾ ਕੋਆਰਡੀਨੇਟਰ ਅਤੇ ਵੱਖ-ਵੱਖ ਅਹੁਦੇਦਾਰਾਂ ਨਾਲ ਹੋਈ ਵਿਸ਼ੇਸ਼ ਮੀਟਿੰਗ

ਚੰਡੀਗੜ੍ਹ, 2 ਜੁਲਾਈ- ਅਮਨ ਅਰੋੜਾ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ...

ਅਜੀਤ ਡੈਸਕ 02-07-2026

ਚੰਡੀਗੜ੍ਹ, 2 ਜੁਲਾਈ- ਅਮਨ ਅਰੋੜਾ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਚੰਡੀਗੜ੍ਹ ਵਿਖੇ ਪੰਜਾਬ ਦੇ ਜ਼ੋਨਾਂ ਦੇ ਕੋਆਰਡੀਨੇਟਰ, ਜ਼ਿਲ੍ਹਾ ਕੋਆਰਡੀਨੇਟਰ ਅਤੇ ਵੱਖ-ਵੱਖ ਅਹੁਦੇਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਨਸ਼ਿਆਂ ਦੇ ਖ਼ਾਤਮੇ ਲਈ ਜ਼ਮੀਨੀ ਪੱਧਰ ’ਤੇ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ ਗਈ ਅਤੇ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਹਾਜ਼ਰ ਸਾਥੀਆਂ ਵਲੋਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਆਪਣੇ ਕੀਮਤੀ ਸੁਝਾਅ ਵੀ ਸਾਂਝੇ ਕੀਤੇ ਗਏ।

ਇਸ ਦੌਰਾਨ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਖ਼ਿਲਾਫ਼ ਜ਼ੀਰੋ ਟੌਲਰੈਂਸ ਦੀ ਨੀਤੀ ਨਾਲ ਕੰਮ ਕਰ ਰਹੀ ਹੈ ਅਤੇ ਇਸ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।

ਪਿਛਲੀ ਖ਼ਬਰ ਕਲਯੁਗੀ ਪਤੀ ਨੇ ਦੋ ਬੱਚਿਆਂ ਦੀ ਮਾਂ ਦਾ ਕੀਤਾ ਗੋਲੀਆਂ ਮਾਰ ਕੇ ਕਤਲ ਅਗਲੀ ਖ਼ਬਰ ਆਮ ਆਦਮੀ ਪਾਰਟੀ ਪੰਜਾਬ ਸਰਬਜੋਤ ਸਿੰਘ ਸਾਬੀ ਨੂੰ ਮੁਕੇਰੀਆਂ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ