07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਪ੍ਰਧਾਨ ਮੰਤਰੀ ਮੋਦੀ ਤੇ ਰਾਸ਼ਟਰਪਤੀ ਪ੍ਰਬੋਵੋ ਸੁਬੀਆਂਤੋ ਵਿਚਾਲੇ ਹੋਈ ਦੁਵੱਲੀ ਗੱਲਬਾਤ

ਜਕਾਰਤਾ, 7 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਪ੍ਰਬੋਵੋ ਸੁਬੀਆਂਤੋ ਨਾਲ ਦੁਵੱਲੀ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਊਰਜਾ, ਵਪਾਰ, ਰੱਖਿਆ, ਸਮੁੰਦਰੀ ਸਹਿਯੋਗ, ਮਹੱਤਵਪੂਰਨ....

ਅਜੀਤ ਡੈਸਕ 07-07-2026

ਜਕਾਰਤਾ, 7 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਪ੍ਰਬੋਵੋ ਸੁਬੀਆਂਤੋ ਨਾਲ ਦੁਵੱਲੀ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਊਰਜਾ, ਵਪਾਰ, ਰੱਖਿਆ, ਸਮੁੰਦਰੀ ਸਹਿਯੋਗ, ਮਹੱਤਵਪੂਰਨ ਖਣਿਜ, ਖੁਰਾਕ ਸੁਰੱਖਿਆ ਅਤੇ ਡਿਜੀਟਲ ਅਰਥਵਿਵਸਥਾ ਵਰਗੇ ਖੇਤਰਾਂ ਵਿਚ ਵਿਆਪਕ ਰਣਨੀਤਕ ਭਾਈਵਾਲੀ ਨੂੰ ਨਵੀਂ ਗਤੀ ਦੇਣ ਬਾਰੇ ਚਰਚਾ ਕੀਤੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦਾ ਜਕਾਰਤਾ ਵਿਚ ਸ਼ਾਨਦਾਰ ਸਵਾਗਤ ਕੀਤਾ ਗਿਆ ਦੋਵੇਂ ਆਗੂ ਯੋਗਕਾਰਤਾ ਵਿਚ ਯੂਨੈਸਕੋ ਵਿਸ਼ਵ ਵਿਰਾਸਤ ਪ੍ਰੰਬਨਨ ਮੰਦਰ ਕੰਪਲੈਕਸ ਦਾ ਵੀ ਦੌਰਾ ਕਰਨਗੇ। ਇੰਡੋਨੇਸ਼ੀਆ ਦੀ ਆਪਣੀ ਫੇਰੀ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੀ ਯਾਤਰਾ ਕਰਨਗੇ।

ਪਿਛਲੀ ਖ਼ਬਰ ਸਰਕਾਰੀ ਅਧਿਆਪਕ ਨੇ ਨਹਿਰ ਵਿਚ ਮਾਰੀ ਛਾਲ ਅਗਲੀ ਖ਼ਬਰ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ