31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਸ਼੍ਰੋਮਣੀ ਕਮੇਟੀ ਵਲੋਂ 17 ਜੁਲਾਈ ਨੂੰ ਮਨਾਈ ਜਾਵੇਗੀ ਸ. ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ

ਅੰਮ੍ਰਿਤਸਰ, 9 ਜੁਲਾਈ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸੁਧਾਰ ਲਹਿਰ ਅਤੇ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਸ. ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਸ਼੍ਰੋਮਣੀ....

ਅਜੀਤ ਡੈਸਕ 09-07-2026

ਅੰਮ੍ਰਿਤਸਰ, 9 ਜੁਲਾਈ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸੁਧਾਰ ਲਹਿਰ ਅਤੇ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਸ. ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 17 ਜੁਲਾਈ ਨੂੰ ਉਨ੍ਹਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਥਾਪਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਮਨਾਈ ਜਾਵੇਗੀ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ 15 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਜਿਸ ਦੇ ਭੋਗ ਉਪਰੰਤ 17 ਜੁਲਾਈ ਨੂੰ ਸਮਾਗਮ ਹੋਵੇਗਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਤੇਜਾ ਸਿੰਘ ਸਮੁੰਦਰੀ ਨੇ ਗੁਰਦੁਆਰਿਆਂ ਦੇ ਸੁਤੰਤਰ ਪ੍ਰਬੰਧ ਅਤੇ ਪੰਥਕ ਸਿਧਾਂਤਾਂ ਦੀ ਰੱਖਿਆ ਲਈ ਆਪਣਾ ਸਮੁੱਚਾ ਜੀਵਨ ਸਮਰਪਿਤ ਕੀਤਾ। ਸ਼੍ਰੋਮਣੀ ਕਮੇਟੀ ਦੀ ਸਥਾਪਨਾ ਵਿਚ ਵੀ ਉਨ੍ਹਾਂ ਦਾ ਮਹੱਤਵਪੂਰਨ ਯੋਗਦਾਨ ਸੀ। ਉਨ੍ਹਾਂ ਕਿਹਾ ਕਿ ਸ. ਤੇਜਾ ਸਿੰਘ ਸਮੁੰਦਰੀ ਦੀ ਸ਼ਹਾਦਤ ਸਿੱਖ ਇਤਿਹਾਸ ਦਾ ਅਜਿਹਾ ਸੁਨਹਿਰੀ ਅਧਿਆਇ ਹੈ, ਜੋ ਹਰ ਪੀੜ੍ਹੀ ਨੂੰ ਸੱਚ, ਨਿਆਂ, ਨਿਸ਼ਕਾਮ ਸੇਵਾ ਅਤੇ ਕੌਮੀ ਚੇਤਨਾ ਲਈ ਪ੍ਰੇਰਿਤ ਕਰਦਾ ਰਹੇਗਾ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਸ਼ਹੀਦਾਂ ਨੂੰ ਹਮੇਸ਼ਾ ਸਤਿਕਾਰ ਨਾਲ ਯਾਦ ਕਰਦੀ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸ. ਤੇਜਾ ਸਿੰਘ ਸਮੁੰਦਰੀ ਦੀ ਯਾਦ ਵਿਚ ਸਥਾਪਤ ਹਾਲ ਉਨ੍ਹਾਂ ਦੇ ਸਿੱਖ ਕੌਮ ਲਈ ਪਾਏ ਮਹੱਤਵਪੂਰਨ ਯੋਗਦਾਨ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸ. ਸਮੁੰਦਰੀ ਦੀ ਯਾਦ ਵਿਚ ਸਮਾਗਮ ਦੌਰਾਨ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਸ਼ਮੂਲੀਅਤ ਕਰਕੇ ਉਨ੍ਹਾਂ ਦੇ ਜੀਵਨ ਨਾਲ ਸੰਬੰਧਿਤ ਵਿਚਾਰ ਸਾਂਝੇ ਕਰਨਗੀਆਂ।

ਪਿਛਲੀ ਖ਼ਬਰ ਮਰਹੂਮ ਸਤਨਾਮ ਸਿੰਘ ਨੂੰ ਮੌਤ ਦੇ ਮੂੰਹ ਵਿਚ ਧਕੇਲਣ ਵਾਲੇ ਇਟਾਲੀਅਨ ਮਾਲਕ ਨੂੰ ਹੋਈ 16 ਸਾਲ ਕੈਦ ਅਗਲੀ ਖ਼ਬਰ ‘ਆਪ’ ਵਲੋਂ ਸੰਜੀਵ ਚੌਧਰੀ ਨਵਾਂਸ਼ਹਿਰ ਦੇ ਹਲਕਾ ਇੰਚਾਰਜ ਨਿਯੁਕਤ