27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਢਕੋਲੀ 'ਚ ਦਿਨ ਦਿਹਾੜੇ ਮਾਸੂਮ ਬੱਚੇ ਦੇ ਗਲੋਂ ਝਪਟੀ ਚਾਂਦੀ ਦੀ ਚੇਨ

ਜੀਰਕਪੁਰ (ਮੋਹਾਲੀ), 10 ਜੁਲਾਈ- ਢਕੋਲੀ ਦੇ ਇਕ ਰਿਹਾਇਸ਼ੀ ਇਲਾਕੇ ਵਿਚ ਦਿਨ ਦਿਹਾੜੇ ਇਕ ਮਾਸੂਮ ਬੱਚੇ ਨਾਲ ਚੇਨ ਸਨੈਚਿੰਗ...

ਅਜੀਤ ਡੈਸਕ 10-07-2026

ਜੀਰਕਪੁਰ (ਮੋਹਾਲੀ), 10 ਜੁਲਾਈ- ਢਕੋਲੀ ਦੇ ਇਕ ਰਿਹਾਇਸ਼ੀ ਇਲਾਕੇ ਵਿਚ ਦਿਨ ਦਿਹਾੜੇ ਇਕ ਮਾਸੂਮ ਬੱਚੇ ਨਾਲ ਚੇਨ ਸਨੈਚਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਬੇਖੌਫ ਬਦਮਾਸ਼ ਬੱਚੇ ਦੇ ਗਲੋਂ ਚਾਂਦੀ ਦੀ ਚੇਨ ਝਪਟ ਕੇ ਫ਼ਰਾਰ ਹੋ ਗਏ। ਇਹ ਸਾਰੀ ਘਟਨਾ ਇਲਾਕੇ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ, ਜਿਸਤੋਂ ਬਾਅਦ ਇਲਾਕੇ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਮਿਲੀ ਜਾਣਕਾਰੀ ਅਨੁਸਾਰ ਬੱਚਾ ਆਪਣੇ ਘਰ ਦੇ ਬਾਹਰ ਗਲੀ ਵਿਚ ਮੌਜੂਦ ਸੀ। ਇਸੇ ਦੌਰਾਨ ਅਣਪਛਾਤੇ ਬਦਮਾਸ਼ ਉੱਥੇ ਪਹੁੰਚੇ ਅਤੇ ਮੌਕਾ ਮਿਲਦੇ ਹੀ ਬੱਚੇ ਦੇ ਗਲੋਂ ਚਾਂਦੀ ਦੀ ਚੇਨ ਖੋਹ ਲਈ। ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਮੁਲਜ਼ਮ ਕੁਝ ਹੀ ਪਲਾਂ ਵਿਚ ਮੌਕੇ ਤੋਂ ਫ਼ਰਾਰ ਹੋ ਗਏ।

ਘਟਨਾ ਤੋਂ ਬਾਅਦ ਇਲਾਕਾ ਨਿਵਾਸੀਆਂ ਵਿਚ ਰੋਸ ਹੈ। ਲੋਕਾਂ ਦਾ ਕਹਿਣਾ ਹੈ ਕਿ ਰਿਹਾਇਸ਼ੀ ਇਲਾਕਿਆਂ ਵਿਚ ਇਸ ਤਰ੍ਹਾਂ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ, ਜਿਸ ਕਾਰਨ ਬੱਚਿਆਂ ਅਤੇ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ। ਉਨ੍ਹਾਂ ਨੇ ਪੁਲਿਸ ਤੋਂ ਇਲਾਕੇ ਵਿਚ ਗਸ਼ਤ ਵਧਾਉਣ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀ.ਸੀ.ਟੀ.ਵੀ. ਫੁਟੇਜ਼ ਦੇ ਆਧਾਰ 'ਤੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

ਪਿਛਲੀ ਖ਼ਬਰ ਹਾਂਗਕਾਂਗ ਪੁੱਜਣ ’ਤੇ ਜਥੇਦਾਰ ਗੜਗੱਜ ਦਾ ਸੰਗਤ ਵਲੋਂ ਭਰਵਾਂ ਸੁਆਗਤ ਅਗਲੀ ਖ਼ਬਰ ਅੇੱਸ.ਆਈ.ਆਰ. ਸੰਬੰਧੀ 11 ਅਤੇ 12 ਜੁਲਾਈ ਨੂੰ ਲਗਾਏ ਜਾ ਰਹੇ ਨੇ ਸਪੈਸ਼ਲ ਕੈਂਪ, ਆਮ ਵਾਂਗ ਖੁੱਲ੍ਹਣਗੇ ਸਕੂਲ- ਸਿੱਖਿਆ ਵਿਭ...