26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਸਰਕਾਰੀ ਕਾਲਜ ਗਈਆਂ ਦੋ ਵਿਦਿਆਰਥਣਾਂ ਰਹੱਸਮਈ ਹਾਲਾਤ 'ਚ ਲਾਪਤਾ

ਡੇਰਾਬਸੀ, 10 ਜੁਲਾਈ (ਰਣਬੀਰ ਸਿੰਘ ਪੜ੍ਹੀ) -ਸਥਾਨਕ ਸਰਕਾਰੀ ਕਾਲਜ ਵਿਖੇ ਪੜ੍ਹਨ ਗਈਆਂ ਦੋ ਨੌਜਵਾਨ ਸਹੇਲੀਆਂ ਦੇ ਅਚਾਨਕ ਰਹੱਸਮਈ ਹਾਲਾਤ ਵਿੱਚ ਲਾਪਤਾ ਹੋ ਜਾਣ ਕਾਰਨ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਹੈ। ਲੜਕੀਆਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਪ੍ਰਗਟਾਏ ਗਏ ਗੰਭੀਰ ਖ਼ਦਸ਼ਿਆਂ ਤੋਂ ਬਾਅਦ ਸਥਾਨਕ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕਾਨੂੰਨੀ ਸ਼ਿਕੰਜਾ ਕੱਸਦਿਆਂ ਮੁਕੱਦਮਾ ਦਰਜ ਕਰ ...

ਅਜੀਤ ਡੈਸਕ 10-07-2026

ਪੁਲਿਸ ਵੱਲੋਂ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ
ਡੇਰਾਬਸੀ, 10 ਜੁਲਾਈ (ਰਣਬੀਰ ਸਿੰਘ ਪੜ੍ਹੀ) -ਸਥਾਨਕ ਸਰਕਾਰੀ ਕਾਲਜ ਵਿਖੇ ਪੜ੍ਹਨ ਗਈਆਂ ਦੋ ਨੌਜਵਾਨ ਸਹੇਲੀਆਂ ਦੇ ਅਚਾਨਕ ਰਹੱਸਮਈ ਹਾਲਾਤ ਵਿੱਚ ਲਾਪਤਾ ਹੋ ਜਾਣ ਕਾਰਨ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਹੈ। ਲੜਕੀਆਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਪ੍ਰਗਟਾਏ ਗਏ ਗੰਭੀਰ ਖ਼ਦਸ਼ਿਆਂ ਤੋਂ ਬਾਅਦ ਸਥਾਨਕ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕਾਨੂੰਨੀ ਸ਼ਿਕੰਜਾ ਕੱਸਦਿਆਂ ਮੁਕੱਦਮਾ ਦਰਜ ਕਰ ਲਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਅਮਲਾਲਾ ਦੇ ਪਰਿਵਾਰ ਵੱਲੋਂ ਪੁਲਿਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਬੀਤੇ ਦਿਨ (8 ਜੁਲਾਈ) ਉਨ੍ਹਾਂ ਦੀ 18 ਸਾਲਾ ਪੁੱਤਰੀ ਅਤੇ ਉਸ ਦੀ ਸਹੇਲੀ (19) ਵਾਸੀ ਪਿੰਡ ਚੰਡਿਆਲਾ, ਰੋਜ਼ਾਨਾ ਵਾਂਗ ਡੇਰਾਬੱਸੀ ਦੇ ਸਰਕਾਰੀ ਕਾਲਜ ਵਿੱਚ ਪੜ੍ਹਨ ਲਈ ਗਈਆਂ ਸਨ। ਪਰ ਜਦੋਂ ਦੇਰ ਸ਼ਾਮ ਤੱਕ ਵੀ ਦੋਵੇਂ ਵਿਦਿਆਰਥਣਾਂ ਸੁਰੱਖਿਅਤ ਘਰ ਵਾਪਸ ਨਾ ਪਰਤੀਆਂ, ਤਾਂ ਪਰਿਵਾਰਕ ਮੈਂਬਰਾਂ ਨੂੰ ਫ਼ਿਕਰ ਹੋਈ। ਰਿਸ਼ਤੇਦਾਰੀਆਂ ਅਤੇ ਹੋਰ ਸੰਭਾਵਿਤ ਥਾਵਾਂ 'ਤੇ ਲੰਮੀ ਭਾਲ ਕਰਨ ਦੇ ਬਾਵਜੂਦ ਵੀ ਦੋਵਾਂ ਦਾ ਕੋਈ ਸੁਰਾਗ ਹੱਥ ਨਹੀਂ ਲੱਗ ਸਕਿਆ।ਪੀੜਤ ਪਰਿਵਾਰ ਨੇ ਸ਼ੱਕ ਜ਼ਾਹਿਰ ਕੀਤਾ ਹੈ ਕਿ ਕਿਸੇ ਸ਼ਰਾਰਤੀ ਜਾਂ ਅਣਪਛਾਤੇ ਅਨਸਰਾਂ ਵੱਲੋਂ ਉਨ੍ਹਾਂ ਦੀਆਂ ਧੀਆਂ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਲੁਕਾ ਕੇ, ਬੰਧਕ ਬਣਾਇਆ ਹੋਇਆ ਹੈ।
ਇਸ ਸਬੰਧੀ ਥਾਣਾ ਡੇਰਾਬੱਸੀ ਦੇ ਜਾਂਚ ਅਧਿਕਾਰੀ ਸਹਾਇਕ ਸਬ-ਇੰਸਪੈਕਟਰ ਨਿਰਭੈ ਸਿੰਘ ਨੇ ਦੱਸਿਆ ਕਿ ਮੁਦੱਈ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਤੇ ਲੜਕੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਪਿਛਲੀ ਖ਼ਬਰ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਸੀੜਾ ਵਿਖੇ ਰੰਜਿਸ਼ ਕਾਰਨ ਚੱਲੀ ਗੋਲੀ- ਇੱਕ ਜਖਮੀ ਅਗਲੀ ਖ਼ਬਰ ਜੇਲ੍ਹ ਵਿਚ ਹਵਾਲਾਤੀ ਦੀ ਹੋਈ ਮੌਤ ਦੇ ਮਾਮਲੇ ਸਬੰਧੀ ਪਰਿਵਾਰਕ ਮੈਂਬਰਾਂ ਨੇ ਕਰਤਾਰਪੁਰ ਰੋਡ ਕੀਤਾ ਜਾਮ