25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਡੇਰਾਬੱਸੀ ਘੱਗਰ ਦਰਿਆ ਵਿਚ ਪਾਣੀ ਆਉਣ ਕਾਰਨ ਕਿਸਾਨਾਂ ਦੀ ਜ਼ਮੀਨ ਹੜ੍ਹੀ

ਡੇਰਾਬੱਸੀ, 11 ਜੁਲਾਈ (ਰਣਬੀਰ ਸਿੰਘ ਪੜ੍ਹੀ)- ਪਿਛਲੇ ਦਿਨੀਂ ਹੋਈ ਭਾਰੀ ਬਰਸਾਤ ਤੋਂ ਬਾਅਦ ਡੇਰਾਬੱਸੀ ਖੇਤਰ ਵਿਚੋਂ ਲੰਘਦੇ ਘੱਗਰ ਦਰਿਆ ਵਿਚ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਗਿਆ....

ਅਜੀਤ ਡੈਸਕ 11-07-2026

ਡੇਰਾਬੱਸੀ, 11 ਜੁਲਾਈ (ਰਣਬੀਰ ਸਿੰਘ ਪੜ੍ਹੀ)- ਪਿਛਲੇ ਦਿਨੀਂ ਹੋਈ ਭਾਰੀ ਬਰਸਾਤ ਤੋਂ ਬਾਅਦ ਡੇਰਾਬੱਸੀ ਖੇਤਰ ਵਿਚੋਂ ਲੰਘਦੇ ਘੱਗਰ ਦਰਿਆ ਵਿਚ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਗਿਆ ਹੈ। ਪਾਣੀ ਦੀ ਤੇਜ਼ ਮਾਰ ਕਾਰਨ ਦਰਿਆ ਦੇ ਆਸ-ਪਾਸ ਦੇ ਕਿਸਾਨਾਂ ਦੀਆਂ ਫ਼ਸਲਾਂ ਅਤੇ ਜ਼ਮੀਨਾਂ ਹੜ੍ਹ ਦੀ ਲਪੇਟ ਵਿਚ ਆਉਣੀਆਂ ਸ਼ੁਰੂ ਹੋ ਗਈਆਂ ਹਨ।

ਤਾਜ਼ਾ ਮਾਮਲੇ ਵਿਚ ਪਿੰਡ ਅਮਲਾਲਾ ਦੇ ਕਿਸਾਨ ਬਚਿੱਤਰ ਸਿੰਘ ਦੀ ਕਈ ਏਕੜ ਜ਼ਮੀਨ , ਜਿਥੇ ਝੋਨੇ ਦੀ ਫ਼ਸਲ ਲੱਗੀ ਹੋਈ ਸੀ, ਦਰਿਆ ਦੇ ਤੇਜ਼ ਵਹਾਅ ਕਾਰਨ ਪਹਿਲੇ ਹੀ ਦਿਨ ਬੁਰੀ ਤਰ੍ਹਾਂ ਹੜ੍ਹ ਗਈ ਹੈ। ਦਰਿਆ ਵਲੋਂ ਕੀਤੇ ਜਾ ਰਹੇ ਇਸ ਭਾਰੀ ਕਟਾਅ (ਖੋਰੇ) ਕਾਰਨ ਕਿਸਾਨਾਂ ਦਾ ਵੱਡਾ ਆਰਥਿਕ ਨੁਕਸਾਨ ਹੋ ਰਿਹਾ ਹੈ।

ਇਸ ਪੂਰੇ ਮਾਮਲੇ ਵਿਚ ਸਭ ਤੋਂ ਚਿੰਤਾਜਨਕ ਅਤੇ ਸੰਵੇਦਨਸ਼ੀਲ ਗੱਲ ਇਹ ਹੈ ਕਿ ਇੱਥੇ ਲੱਗਿਆ ਬਿਜਲੀ ਸਪਲਾਈ ਦਾ ਇਕ ਬਹੁਤ ਵੱਡਾ ਹਾਈ-ਵੋਲਟੇਜ ਟਾਵਰ ਹੁਣ ਕਟਾਅ ਵਾਲੀ ਜ਼ਮੀਨ ਦੇ ਬਿਲਕੁਲ ਨਜ਼ਦੀਕ ਪਹੁੰਚ ਗਿਆ ਹੈ। ਦਰਿਆ ਦਾ ਪਾਣੀ ਜ਼ਮੀਨ ਨੂੰ ਇੰਨੀ ਤੇਜ਼ੀ ਨਾਲ ਵਹਾਅ ਕੇ ਲੈ ਗਿਆ ਹੈ ਕਿ ਇਹ ਟਾਵਰ ਹੁਣ ਦਰਿਆ ਦੇ ਕੰਢੇ ਤੋਂ ਸਿਰਫ਼ 25 ਤੋਂ 30 ਫੁੱਟ ਦੀ ਦੂਰੀ 'ਤੇ ਰਹਿ ਗਿਆ ਹੈ। ਜੇਕਰ ਕਟਾਅ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਇਹ ਟਾਵਰ ਕਿਸੇ ਵੀ ਵੇਲੇ ਡਿੱਗ ਸਕਦਾ ਹੈ, ਜਿਸ ਨਾਲ ਪੂਰੇ ਇਲਾਕੇ ਦੀ ਬਿਜਲੀ ਸਪਲਾਈ ਕਈ ਦਿਨਾਂ ਲਈ ਠੱਪ ਹੋਣ ਦਾ ਵੱਡਾ ਖ਼ਤਰਾ ਬਣਿਆ ਹੋਇਆ ਹੈ। ਇਸ ਤੋਂ ਇਲਾਵਾ, ਜੇਕਰ ਪਾਣੀ ਨੇ ਆਪਣਾ ਰੁੱਖ ਹੋਰ ਬਦਲਿਆ ਤਾਂ ਨੇੜੇ ਬਣੇ ਪੁਲ ਨੂੰ ਵੀ ਵੱਡਾ ਨੁਕਸਾਨ ਪਹੁੰਚ ਸਕਦਾ ਹੈ।

ਇਲਾਕਾ ਨਿਵਾਸੀਆਂ ਪਿੰਡ ਦੇ ਸਾਬਕਾ ਸਰਪੰਚ ਬਲਿਹਾਰ ਸਿੰਘ ਬੱਲੀ ਸਮੇਤ ਪੀੜਤ ਕਿਸਾਨਾਂ ਦਾ ਕਹਿਣਾ ਹੈ ਕਿ ਇਸ ਸੰਬੰਧੀ ਪਹਿਲਾਂ ਵੀ ਕਈ ਵਾਰ ਪ੍ਰਸ਼ਾਸਨ ਨੂੰ ਗੁਹਾਰ ਲਗਾਈ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਦੋਂ ਡੀਸਿਲਟਿੰਗ ਕੀਤੀ ਜਾ ਰਹੀ ਸੀ ਤਾਂ ਡੀਸਿਲਟਿੰਗ ਦੇ ਨਾਂਅ ’ਤੇ ਘੱਗਰ ਦਾ ਵਹਾਅ ਨੂੰ ਉਲਟ ਰੁੱਖ ਉਨ੍ਹਾਂ ਦੇ ਖੇਤਾਂ ਵੱਲ ਨੂੰ ਕਰ ਦਿੱਤਾ ਗਿਆ, ਜਿਸ ਕਰਕੇ ਘਗਰ ਦੇ ਪਾਣੀ ਦਾ ਵਹਾਅ ਉਨ੍ਹਾਂ ਦੇ ਖੇਤਾਂ ਵੱਲ ਨੂੰ ਹੋ ਗਿਆ।ਲੋਕਾਂ ਨੇ ਪ੍ਰਸ਼ਾਸਨ ਅਤੇ ਸੰਬੰਧਿਤ ਵਿਭਾਗਾਂ ਨੂੰ ਅਪੀਲ ਕੀਤੀ ਹੈ ਕਿ ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕੀਤੇ ਜਾਣ ਅਤੇ ਦਰਿਆ ਦੇ ਬੰਨ੍ਹ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਕਿਸੇ ਵੱਡੇ ਹਾਦਸੇ ਅਤੇ ਹੋਰ ਨੁਕਸਾਨ ਤੋਂ ਬਚਿਆ ਜਾ ਸਕੇ।

ਪਿਛਲੀ ਖ਼ਬਰ ਧੜਿਆਂ ਵਿਚ ਵੰਡੀ ਹੋਈ ਹੈ ਕਾਂਗਰਸ, ਉਨ੍ਹਾਂ ਦਾ ਕੋਈ ਫ਼ੈਸਲਾ ਨਹੀਂ ਹੋਵੇਗਾ- ਕੇਵਲ‌ ਸਿੰਘ ਢਿੱਲੋਂ ਅਗਲੀ ਖ਼ਬਰ ਭਾਰਤ-ਨਿਊਜ਼ੀਲੈਂਡ ਵਿਚਾਲੇ ਹੋਇਆ ਮੁਕਤ ਵਪਾਰ ਸਮਝੌਤਾ