25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਕਪੂਰਥਲਾ ’ਚ ਦਰਦਨਾਕ ਹਾਦਸਾ, ਮੋਟਰਸਾਈਕਲ ਸਵਾਰ ਦੀ ਮੌਤ

ਕਪੂਰਥਲਾ, 12 ਜੁਲਾਈ (ਅਮਨਜੋਤ ਸਿੰਘ ਵਾਲੀਆ)- ਕਪੂਰਥਲਾ ਵਿਚ ਕਾਂਜਲੀ ਰੋਡ 'ਤੇ ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰੇ ਜਾਣ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਿਸਦੀ ਬਾਅਦ ਵਿਚ ਅੰਮਿ੍ਤਸਰ ਮੈਡੀਕਲ ਕਾਲਜ ਵਿਚ ਇਲਾਜ ਦੌਰਾਨ ਮੌਤ ਹੋ ਗਈ...

ਅਜੀਤ ਡੈਸਕ 12-07-2026

ਕਪੂਰਥਲਾ, 12 ਜੁਲਾਈ (ਅਮਨਜੋਤ ਸਿੰਘ ਵਾਲੀਆ)- ਕਪੂਰਥਲਾ ਵਿਚ ਕਾਂਜਲੀ ਰੋਡ 'ਤੇ ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰੇ ਜਾਣ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਿਸਦੀ ਬਾਅਦ ਵਿਚ ਅੰਮਿ੍ਤਸਰ ਮੈਡੀਕਲ ਕਾਲਜ ਵਿਚ ਇਲਾਜ ਦੌਰਾਨ ਮੌਤ ਹੋ ਗਈ।

ਮਿ੍ਤਕ ਵਿਅਕਤੀ ਕੋਲੋਂ ਕੋਈ ਸ਼ਨਾਖ਼ਤੀ ਪੱਤਰ ਨਾ ਮਿਲਣ ਕਾਰਨ ਉਸਦੀ ਪਹਿਚਾਣ ਨਹੀਂ ਹੋ ਸਕੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਲਗਭਗ 2 ਵਜੇ ਸੜਕ ਸੁਰੱਖਿਆ ਫੋਰਸ ਦੇ ਏ.ਐਸ.ਆਈ. ਜਸਪਾਲ ਸਿੰਘ ਨੂੰ ਰਾਹਗੀਰ ਨੇ ਸੂਚਿਤ ਕੀਤਾ ਕਿ ਕਾਂਜਲੀ ਰੋਡ 'ਤੇ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿਚ ਜ਼ਖਮੀ ਹਾਲਤ ਵਿਚ ਪਿਆ ਹੈ।

ਜਿਸਨੂੰ ਉਨ੍ਹਾਂ ਨੇ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ। ਜਿੱਥੇ ਡਿਊਟੀ ਡਾਕਟਰ ਵਲੋਂ ਉਸਦੀ ਹਾਲਤ ਨੂੰ ਗੰਭੀਰ ਦੇਖਦਿਆਂ ਮੁੱਢਲੇ ਇਲਾਜ ਤੋਂ ਬਾਅਦ ਅੰਮਿ੍ਤਸਰ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ। ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਥਾਣਾ ਕੋਤਵਾਲੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਅੰਮਿ੍ਤਸਰ ਮੈਡੀਕਲ ਕਾਲਜ ਤੋਂ ਮਿ੍ਤਕ ਦੀ ਲਾਸ਼ ਲਿਆ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਸ਼ਨਾਖ਼ਤ ਲਈ ਰਖਵਾਈ ਜਾਵੇਗੀ ਤੇ ਉਸ ਉਪਰੰਤ ਅਗਲੇਰੀ ਜਾਂਚ ਕੀਤੀ ਜਾਵੇਗੀ। 

ਪਿਛਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਕੀਤੀ ਕਾਰਵਾਈ, ਪੀਜ਼ਾ ਵਿਚੋਂ ਮਿਲੀ ਜ਼ਿੰਦਾ ਸੁੰਡੀ, ਕਰਿਆਨੇ ਦੀ ਦੁਕਾਨ 'ਤੇ ਮਿਆਦ ਪੁੱਗਿਆ ਮਿਲ... ਅਗਲੀ ਖ਼ਬਰ ਜਲੰਧਰ 'ਚ ਤੇਜ਼ ਹਵਾਵਾਂ ਦੇ ਨਾਲ ਤੇਜ਼ ਮੀਂਹ, ਤਿੰਨ ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ