26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਹਰਪਾਲ ਸਿੰਘ ਚੀਮਾ ਵਲੋਂ 60 ਲੱਖ ਰੁਪਏ ਦੀ ਲਾਗਤ ਨਾਲ ਘਰਾਟਾਂ ਦੇ ਨਵੀਨੀਕਰਨ ਅਤੇ ਸ਼ਾਨਦਾਰ ਪਾਰਕ ਦਾ ਉਦਘਾਟਨ

ਦਿੜ੍ਹਬਾ ਮੰਡੀ (ਸੰਗਰੂਰ) 12 ਜੁਲਾਈ (ਜਸਵੀਰ ਸਿੰਘ ਔਜਲਾ) - ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਲਰ ਵਿਖੇ ਸਥਿਤ ਘਰਾਟਾਂ ਦੇ ਨਵੀਨੀਕਰਨ ਅਤੇ ਇਕ ਸ਼ਾਨਦਾਰ ਪਾਰਕ ਦਾ ਟਰੇਡ ਵਿੰਗ ਦੇ ਹਲਕਾ...

ਅਜੀਤ ਡੈਸਕ 12-07-2026

ਦਿੜ੍ਹਬਾ ਮੰਡੀ (ਸੰਗਰੂਰ) 12 ਜੁਲਾਈ (ਜਸਵੀਰ ਸਿੰਘ ਔਜਲਾ) - ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਲਰ ਵਿਖੇ ਸਥਿਤ ਘਰਾਟਾਂ ਦੇ ਨਵੀਨੀਕਰਨ ਅਤੇ ਇਕ ਸ਼ਾਨਦਾਰ ਪਾਰਕ ਦਾ ਟਰੇਡ ਵਿੰਗ ਦੇ ਹਲਕਾ ਇੰਚਾਰਜ ਅਜੈ ਬਾਂਸਲ ਦੀ ਅਗਵਾਈ ਹੇਠ ਉਦਘਾਟਨ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਇਸ ਪ੍ਰੋਜੈਕਟ 'ਤੇ ਕੁੱਲ 60 ਲੱਖ ਰੁਪਏ ਦੀ ਲਾਗਤ ਆਈ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਲਰ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਇਕ ਲੰਬੇ ਸਮੇਂ ਤੋਂ ਇਨ੍ਹਾਂ ਘਰਾਟਾਂ ਦੀ ਹਾਲਤ ਬਹੁਤ ਖ਼ਸਤਾ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਸ਼ਾਇਦ ਪੂਰੇ ਪੰਜਾਬ ਵਿਚ ਸੂਲਰ ਦੇ ਇਹ ਘਰਾਟ ਹੀ ਇਕੱਲੇ ਅਜਿਹੇ ਇਤਿਹਾਸਕ ਘਰਾਟ ਬਚੇ ਹਨ, ਜਿਨ੍ਹਾਂ ਨੂੰ ਸਾਂਭਣ ਦੀ ਸਖ਼ਤ ਲੋੜ ਸੀ। 

ਪਿਛਲੀ ਖ਼ਬਰ ਸ਼ਿਵਰਾਜ ਸਿੰਘ ਚੌਹਾਨ ਨੇ ਵੱਡੇ ਪੱਧਰ 'ਤੇ ਚੱਲ ਰਹੀ ਰੁੱਖ ਲਗਾਉਣ ਦੀ ਮੁਹਿੰਮ ਦੇ ਹਿੱਸੇ ਵਜੋਂ ਲਗਾਏ ਪੌਦੇ ਅਗਲੀ ਖ਼ਬਰ ਸੁਜਾਨਪੁਰ ਹਲਕੇ ਦੀਆਂ ਸ਼੍ਰੋਮਣੀ ਅਕਾਲੀ ਦਲ ਦੀਆਂ ਸਾਰੀਆਂ ਨਿਯੁਕਤੀਆਂ ਰੱਦ - ਅਵਤਾਰ ਸਿੰਘ ਕਲੇਰ (ਜ਼ਿਲ੍ਹਾ ਪ੍ਰਧਾਨ)