24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਅਯੁੱਧਿਆ ਰਾਮ ਮੰਦਰ ਲਈ ਦਾਨ ਫ਼ੰਡਾਂ ਦੀ ਹੋਈ ਦੁਰਵਰਤੋਂ ਸੰਬੰਧੀ ਦਾਇਰ ਪਟੀਸ਼ਨਾਂ ਦੀ ਸੁਪਰੀਮ ਕੋਰਟ ’ਚ ਸੁਣਵਾਈ ਅੱਜ

ਨਵੀਂ ਦਿੱਲੀ, 13 ਜੁਲਾਈ- ਸੁਪਰੀਮ ਕੋਰਟ ਅੱਜ ਅਯੁੱਧਿਆ ਰਾਮ ਮੰਦਰ ਲਈ ਦਾਨ ਫੰਡਾਂ ਦੀ ਕਥਿਤ ਦੁਰਵਰਤੋਂ ਅਤੇ ਚੋਰੀ ਸੰਬੰਧੀ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰੇਗੀ। ਪਟੀਸ਼ਨਾਂ ਵਿਚ ਮਾਮਲੇ....

ਅਜੀਤ ਡੈਸਕ 13-07-2026

ਨਵੀਂ ਦਿੱਲੀ, 13 ਜੁਲਾਈ- ਸੁਪਰੀਮ ਕੋਰਟ ਅੱਜ ਅਯੁੱਧਿਆ ਰਾਮ ਮੰਦਰ ਲਈ ਦਾਨ ਫੰਡਾਂ ਦੀ ਕਥਿਤ ਦੁਰਵਰਤੋਂ ਅਤੇ ਚੋਰੀ ਸੰਬੰਧੀ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰੇਗੀ। ਪਟੀਸ਼ਨਾਂ ਵਿਚ ਮਾਮਲੇ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਦੀ ਮੰਗ ਕੀਤੀ ਗਈ ਹੈ। ਪਟੀਸ਼ਨਰਾਂ ਨੇ ਮੰਗ ਕੀਤੀ ਹੈ ਕਿ ਜਾਂਚ ਰਾਜ ਏਜੰਸੀਆਂ ਦੀ ਬਜਾਏ ਅਦਾਲਤ ਦੀ ਨਿਗਰਾਨੀ ਹੇਠ ਸੀ.ਬੀ.ਆਈ. ਵਰਗੀ ਸੁਤੰਤਰ ਏਜੰਸੀ ਨੂੰ ਸੌਂਪੀ ਜਾਵੇ।

ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਸਰਕਾਰ ਨੇ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ ਬਣਾਈ ਸੀ। ਦਾਨ ਫੰਡਾਂ ਦੀ ਕਥਿਤ ਦੁਰਵਰਤੋਂ ਦੇ ਦੋਸ਼ਾਂ ਤੋਂ ਬਾਅਦ, ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਜਾਂਚ ਜਾਰੀ ਹੈ।

ਪਿਛਲੀ ਖ਼ਬਰ ਸਰਕਾਰ ਵਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਬਣਾਈ ਟੈਂਟ ’ਚ ਲੱਗੀ ਅੱਗ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਅੱਜ ਜੰਗਲਾਤ ਵਿਭਾਗ ’ਚ ਨਵ ਨਿਯੁਕਤ ਕਰਮਚਾਰੀਆਂ ਨੂੰ ਸੌਂਪਣਗੇ ਨਿਯੁਕਤੀ ਪੱਤਰ