24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਸਕੂਲ ਫੀਸ ਰੈਗੂਲੇਸ਼ਨ ਵਾਲੇ ਆਰਡੀਨੈਂਸ ਨੂੰ ਮਨਜ਼ੂਰੀ ਮਿਲਣ 'ਤੇ ਮੁੱਖ ਮੰਤਰੀ ਮਾਨ ਨੇ ਗਵਰਨਰ ਦਾ ਕੀਤਾ ਧੰਨਵਾਦ

ਚੰਡੀਗੜ੍ਹ, 13 ਜੁਲਾਈ- ਪੰਜਾਬ ਦੇ ਨਿੱਜੀ ਸਕੂਲ ਹੁਣ ਸਾਲਾਨਾ 5% ਤੋਂ ਵੱਧ ਫੀਸਾਂ ਨਹੀਂ ਵਧਾ ਸਕਣਗੇ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਰਕਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ....

ਅਜੀਤ ਡੈਸਕ 13-07-2026

ਚੰਡੀਗੜ੍ਹ, 13 ਜੁਲਾਈ- ਪੰਜਾਬ ਦੇ ਨਿੱਜੀ ਸਕੂਲ ਹੁਣ ਸਾਲਾਨਾ 5% ਤੋਂ ਵੱਧ ਫੀਸਾਂ ਨਹੀਂ ਵਧਾ ਸਕਣਗੇ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਰਕਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਕ ਪੋਸਟ ਵਿਚ ਦਿੱਤੀ। ਮੁੱਖ ਮੰਤਰੀ ਨੇ ਹੁਕਮ ਦੀ ਇਕ ਕਾਪੀ ਸਾਂਝੀ ਕਰਦਿਆਂ ਲਿਖਿਆ ਕਿ ਪੰਜਾਬ ਦੇ ਬੱਚਿਆਂ ਅਤੇ ਮਾਪਿਆਂ ਦੇ ਹਿੱਤ ਵਿਚ ਲਏ ਗਏ ਸਾਡੇ ਮਹੱਤਵਪੂਰਨ ਫੈਸਲੇ ਨੂੰ ਮਨਜ਼ੂਰੀ ਦੇਣ ਲਈ ਰਾਜਪਾਲ ਦਾ ਦਿਲੋਂ ਧੰਨਵਾਦ।

ਉਨ੍ਹਾਂ ਅੱਗੇ ਲਿਖਿਆ ਕਿ ਰਾਜਪਾਲ ਨੇ ਸਾਡੀ ਸਰਕਾਰ ਦੁਆਰਾ ਨਿੱਜੀ ਸਕੂਲ ਫੀਸਾਂ ਵਿਚ ਮਨਮਾਨੇ ਵਾਧੇ ਨੂੰ ਰੋਕਣ ਲਈ ਪੇਸ਼ ਕੀਤੇ ਗਏ 'ਦਿ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ, 2026' 'ਤੇ ਦਸਤਖ਼ਤ ਕਰ ਦਿੱਤੇ ਹਨ। ਇਸ ਆਰਡੀਨੈਂਸ ਦੇ ਲਾਗੂ ਹੋਣ ਤੋਂ ਬਾਅਦ ਕੋਈ ਵੀ ਨਿੱਜੀ ਸਕੂਲ ਆਪਣੀ ਮਰਜ਼ੀ ਨਾਲ 5% ਤੋਂ ਵੱਧ ਫੀਸਾਂ ਨਹੀਂ ਵਧਾ ਸਕੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿੱਖਿਆ ਨੂੰ ਕਾਰੋਬਾਰ ਨਹੀਂ ਬਣਨ ਦੇਵੇਗੀ ਅਤੇ ਆਮ ਲੋਕਾਂ 'ਤੇ ਵਾਧੂ ਵਿੱਤੀ ਬੋਝ ਘਟਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

 

 

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ 'ਚ ਕਈ ਥਾਵਾਂ 'ਤੇ ਬੰਬ ਧਮਾਕੇ ਹੋਣ ਦੀ ਧਮਕੀ ਅਗਲੀ ਖ਼ਬਰ ਲੁਧਿਆਣਾ ਡੀ.ਸੀ. ਆਫਿਸ ਦੇ ਬਾਹਰ ਫਿਰੋਜ਼ਪੁਰ ਰੋਡ ਨੂੰ ਨਿਹੰਗ ਸਿੰਘਾਂ ਵਲੋਂ ਕੀਤਾ ਗਿਆ ਜਾਮ