25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤੀ ਸਰਹੱਦੀ ਪਿੰਡ ਨੇਸ਼ਟਾ ਅੰਦਰ ਆਇਆ ਅਸਲਾ ਬਰਾਮਦ

ਅਟਾਰੀ ਸਰਹੱਦ, (ਅੰਮ੍ਰਿਤਸਰ)-13 ਜੁਲਾਈ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ) - ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਦੇ ਥਾਣਾ ਘਰਿੰਡਾ ਦੀ ਪੁਲਿਸ ਪਾਰਟੀ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦ ਪਾਕਿਸਤਾਨ...

ਅਜੀਤ ਡੈਸਕ 13-07-2026

ਅਟਾਰੀ ਸਰਹੱਦ, (ਅੰਮ੍ਰਿਤਸਰ)-13 ਜੁਲਾਈ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ) - ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਦੇ ਥਾਣਾ ਘਰਿੰਡਾ ਦੀ ਪੁਲਿਸ ਪਾਰਟੀ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਪੁੱਜੀ ਅਸਲੇ ਦੀ ਭਾਰੀ ਖੇਪ ਨੂੰ ਬਰਾਮਦ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਕਸਬਾ ਅਟਾਰੀ ਦੇ ਨਜ਼ਦੀਕ ਲੱਗਦੇ ਸਰਹੱਦੀ ਪਿੰਡ ਨੇਸ਼ਟਾ ਜੋ ਕਿ ਬਿਲਕੁਲ ਭਾਰਤ ਪਾਕਿਸਤਾਨ ਸਰਹੱਦ ਦੀ ਜ਼ੀਰੋ ਲਾਈਨ 'ਤੇ ਵਸਿਆ ਹੋਇਆ ਪਿੰਡ ਹੈ, ਪਾਕਿਸਤਾਨ ਸੂਹੀਆਂ ਏਜੰਸੀਆਂ ਆਈਐਸਆਈ ਅਤੇ ਪਾਕਿਸਤਾਨ ਵਿਚ ਵੱਸਦੇ ਭਾਰਤ ਵਿਰੋਧੀ ਗੈਰ ਕਾਨੂੰਨੀ ਤਸਕਰਾਂ ਵਲੋਂ ਭਾਰਤ ਅੰਦਰ ਅੱਤਵਾਦੀ ਗਤੀਵਿਧੀਆਂ ਨੂੰ ਵਧਾਵਾ ਦੇਣ ਲਈ ਭੇਜਿਆ ਗਿਆ ਭਾਰੀ ਅਸਲਾ ਜਿਸ ਵਿਚ ਦੋ ਸਾਲਟ, ਦੋ ਲਾਈਟ ਮਸ਼ੀਨ ਗੰਨ, ਸਰਹੱਦੀ ਇਲਾਕੇ ਦੇ ਦੋ ਨੌਜਵਾਨਾਂ ਨੂੰ ਫੜ ਕੇ ਬਰਾਮਦ ਕੀਤੀਆਂ ਗਈਆਂ ਹਨ। ਪੁਲਿਸ ਵਲੋਂ ਇਸ ਸੰਬੰਧੀ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਥਾਣਾ ਘਰਿੰਡਾ ਵਿਖੇ ਇਸ ਸੰਬੰਧੀ ਪਰਚਾ ਦਰਜ ਕੀਤਾ ਜਾ ਰਿਹਾ ਹੈ।

ਪਿਛਲੀ ਖ਼ਬਰ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਵੱਖ-ਵੱਖ ਪਿੰਡਾਂ ਵਿਚ ਬਣ ਰਹੇ ਸਿਹਤ ਕੇਂਦਰਾਂ ਦੀਆਂ ਇਮਾਰਤਾਂ ਦਾ ਕੀਤਾ ਦੌਰਾ ਅਗਲੀ ਖ਼ਬਰ ਵੱਖ ਵੱਖ ਪਾਰਟੀਆਂ ਛੱਡ ਕੇ ਕਈ ਪਰਿਵਾਰ 'ਆਪ' ਚ ਸ਼ਾਮਿਲ