18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਆਖ ਕਈ ਪਰਿਵਾਰ ‘ਆਪ’ ਵਿਚ ਸ਼ਾਮਿਲ

ਮਾਛੀਵਾੜਾ ਸਾਹਿਬ (ਲੁਧਿਆਣਾ), 13 ਜੁਲਾਈ (ਰਾਜਦੀਪ ਸਿੰਘ ਅਲਬੇਲਾ) - ਹਲਕਾ ਸਮਰਾਲਾ ਤੋਂ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਮਾਛੀਵਾੜਾ ਬਲਾਕ ਦੇ ਪਿੰਡ...

ਅਜੀਤ ਡੈਸਕ 13-07-2026

ਮਾਛੀਵਾੜਾ ਸਾਹਿਬ (ਲੁਧਿਆਣਾ), 13 ਜੁਲਾਈ (ਰਾਜਦੀਪ ਸਿੰਘ ਅਲਬੇਲਾ) - ਹਲਕਾ ਸਮਰਾਲਾ ਤੋਂ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਮਾਛੀਵਾੜਾ ਬਲਾਕ ਦੇ ਪਿੰਡ ਸ਼ੇਰੀਆਂ ਤੋਂ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਆਖ ਕਈ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ। ‘ਆਪ’ ਆਗੂ ਪਰਵੀਨ ਮੱਕੜ ਨੇ ਦੱਸਿਆ ਕਿ ਵਿਧਾਇਕ ਵਲੋਂ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡਾਂ ’ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਤਹਿਤ ਉਨ੍ਹਾਂ ਦਾ ਭਰਵਾਂ ਸਵਾਗਤ ਕਰਦੇ ਹੋਏ ਬਲਾਕ ਮਾਛੀਵਾੜਾ ਦੇ ਪਿੰਡ ਸ਼ੇਰੀਆਂ ਤੋਂ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਕਈ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋ ਗਏ। ਵਿਧਾਇਕ ਨੇ ‘ਆਪ’ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਜਰੂਰ ਦਿੱਤਾ ਜਾਵੇਗਾ।

ਪਿਛਲੀ ਖ਼ਬਰ ਆਪ੍ਰੇਸ਼ਨ ਵਿਜੇ ਦੀ 27ਵੀਂ ਵਰ੍ਹੇਗੰਢ ਦੇ ਮੌਕੇ 'ਤੇ, ਭਾਰਤੀ ਫ਼ੌਜ ਨੇ ਚਲਾਇਆ ਅਭਿਆਨ ਅਗਲੀ ਖ਼ਬਰ ਸਰਪੰਚ ਤੋਂ ਮਜ਼ਦੂਰੀ ਦੇ ਪੈਸੇ ਮੰਗਣ ਗਏ ਮਜ਼ਦੂਰਾਂ ਨਾਲ ਕੁੱਟਮਾਰ, ਸਰਪੰਚ ਨੇ ਨਕਾਰੇ ਦੋਸ਼