24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

'ਬਿੱਟੂ ਬੇਵਜ੍ਹਾ ਇਸ ਮੁੱਦੇ ਨੂੰ ਉਭਾਰ ਰਹੇ, ਸਤਲੁਜ ਫਿਲਮ 'ਤੇ ਵਿਵਾਦ ਖੜ੍ਹਾ ਕਰਨਾ ਠੀਕ ਨਹੀਂ' - ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 14 ਜੁਲਾਈ (ਸੰਦੀਪ ਕੁਮਾਰ ਮਾਹਨਾ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਸਤਲੁਜ ਫ਼ਿਲਮ ਨੂੰ ਲੈ ਕੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ....

ਅਜੀਤ ਡੈਸਕ 14-07-2026

ਚੰਡੀਗੜ੍ਹ, 14 ਜੁਲਾਈ (ਸੰਦੀਪ ਕੁਮਾਰ ਮਾਹਨਾ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਸਤਲੁਜ ਫ਼ਿਲਮ ਨੂੰ ਲੈ ਕੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਦਿੱਤੇ ਜਾ ਰਹੇ ਬਿਆਨਾਂ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਬਿੱਟੂ ਬਿਨਾਂ ਕਿਸੇ ਲੋੜ ਦੇ ਇਸ ਮੁੱਦੇ ਨੂੰ ਉਭਾਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸੰਵੇਦਨਸ਼ੀਲ ਮਾਮਲਿਆਂ ਨੂੰ ਸਿਆਸੀ ਰੰਗ ਦੇਣ ਦੀ ਬਜਾਏ ਸੰਜਮ ਅਤੇ ਜ਼ਿੰਮੇਵਾਰੀ ਨਾਲ ਪੇਸ਼ ਆਉਣਾ ਚਾਹੀਦਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਸੂਬੇ ਦੇ ਮਾਹੌਲ ਨੂੰ ਖ਼ਰਾਬ ਕਰਨ ਵਾਲੇ ਬਿਆਨਾਂ ਤੋਂ ਬਚਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਫ਼ਿਲਮ ਜਾਂ ਕਲਾਤਮਕ ਰਚਨਾ ਬਾਰੇ ਜੇਕਰ ਕਿਸੇ ਨੂੰ ਇਤਰਾਜ਼ ਹੈ ਤਾਂ ਉਸ ਲਈ ਕਾਨੂੰਨੀ ਪ੍ਰਕਿਰਿਆ ਅਤੇ ਸੈਂਸਰ ਨਾਲ ਸੰਬੰਧਿਤ ਸੰਸਥਾਵਾਂ ਮੌਜੂਦ ਹਨ। ਇਸ ਨੂੰ ਬੇਲੋੜਾ ਸਿਆਸੀ ਮੁੱਦਾ ਬਣਾਉਣਾ ਠੀਕ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਨੇ ਅਤੀਤ 'ਚ ਹਿੰਸਾ ਅਤੇ ਅਸ਼ਾਂਤੀ ਦਾ ਦੌਰ ਵੇਖਿਆ ਹੈ, ਇਸ ਲਈ ਸਾਰੇ ਸਿਆਸੀ ਆਗੂਆਂ ਨੂੰ ਅਜਿਹੇ ਬਿਆਨਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ, ਜੋ ਲੋਕਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਜਾਂ ਸਮਾਜ ਵਿਚ ਬੇਲੋੜਾ ਤਣਾਅ ਪੈਦਾ ਕਰਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਹਰ ਹਾਲਤ ਵਿਚ ਬਰਕਰਾਰ ਰੱਖਣਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ 'ਸਤਲੁਜ' ਫਿਲਮ ਨੂੰ ਲੈ ਕੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਹਾਲ ਹੀ ਵਿਚ ਫਿਲਮ ਦੇ ਨਿਰਮਾਤਾਵਾਂ ਅਤੇ ਅਦਾਕਾਰਾਂ 'ਤੇ ਤਿੱਖੇ ਸਵਾਲ ਉਠਾਏ ਸਨ। ਇਸ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਦਾ ਦੌਰ ਜਾਰੀ ਹੈ, ਜਿਸ 'ਚ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਤੋਂ ਬਾਅਦ ਹੁਣ ਕੈਪਟਨ ਅਮਰਿੰਦਰ ਸਿੰਘ ਵੀ ਖੁੱਲ੍ਹ ਕੇ ਸਾਹਮਣੇ ਆਏ ਹਨ।

ਪਿਛਲੀ ਖ਼ਬਰ ਛੱਤ ਡਿੱਗਣ ਨਾਲ ਕਮਰੇ ’ਚ ਸੌਂ ਰਹੇ ਦੋ ਜੀਆਂ ਦੀ ਮੌਤ, ਦੋ ਗੰਭੀਰ ਜ਼ਖਮੀ ਅਗਲੀ ਖ਼ਬਰ ⭐️ਮਾਣਕ ਮੋਤੀ ⭐️