24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਇਕਬਾਲ ਸਿੰਘ ਸੰਧੂ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ

ਤਰਨਤਾਰਨ, 14 ਜੁਲਾਈ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ...

ਅਜੀਤ ਡੈਸਕ 14-07-2026

ਤਰਨਤਾਰਨ, 14 ਜੁਲਾਈ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ, ਵਰਕਰ ਕਮੇਟੀ ਮੈਂਬਰ ਅਤੇ ਐੱਸ.ਐੱਸ.ਬੋਰਡ ਦੇ ਸਾਬਕਾ ਮੈਂਬਰ ਇਕਬਾਲ ਸਿੰਘ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਰੇ ਅਹੁਦਿਆਂ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜੇ ਗਏ ਆਪਣੇ ਅਸਤੀਫ਼ਾ ਵਿਚ ਉਨ੍ਹਾਂ ਕਿਹਾ ਕਿ ਉਹ ਸਾਲ 1996 ਤੋਂ ਲੈ ਕੇ ਸਾਲ 2026 ਤੱਕ ਪਾਰਟੀ ਵਿਚ ਇਮਾਨਦਾਰੀ ਨਾਲ ਕੰਮ ਕਰਦੇ ਰਹੇ ਹਨ। ਉਨ੍ਹਾਂ ਨੇ ਆਪਣਾ ਅਸਤੀਫ਼ਾ ਭੇਜ ਕੇ ਪਾਰਟੀ ਪ੍ਰਧਾਨ ਨੂੰ ਇਸ ਨੂੰ ਸਵੀਕਾਰ ਕਰਨ ਲਈ ਕਿਹਾ ਹੈ। ਮੰਨਿਆ ਜਾ ਰਿਹਾ ਹੈ ਇਕਬਾਲ ਸਿੰਘ ਸੰਧੂ ਨੂੰ ਲੰਮੇ ਸਮੇਂ ਤੋਂ ਪਾਰਟੀ ਵਲੋਂ ਅਣਗੌਲਿਆ ਕੀਤਾ ਜਾ ਰਿਹਾ ਹੈ।

ਉਹ ਵਿਧਾਨ ਸਭਾ ਹਲਕਾ ਤਰਨ ਤਾਰਨ ਅਤੇ ਖਡੂਰ ਸਾਹਿਬ ਤੋਂ ਚੋਣ ਲੜਨ ਦੇ ਚਾਹਵਾਨ ਸਨ ਪਰ ਹਰ ਵਾਰ ਉਨ੍ਹਾਂ ਨੂੰ ਅਣਗੌਲਿਆ ਕੀਤਾ ਗਿਆ, ਜਿਸ ਕਾਰਨ ਉਨ੍ਹਾਂ ਨੂੰ ਇਹ ਫੈਸਲਾ ਲੈਣਿਆ ਪਿਆ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿਚ ਆਪਣੇ ਸਮਰੱਥਕਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਅਗਲਾ ਰਾਜਨੀਤਿਕ ਫੈਸਲਾ ਲੈਣਗੇ।

ਪਿਛਲੀ ਖ਼ਬਰ ਬੀ.ਕੇ.ਯੂ. ਏਕਤਾ ਸਿੱਧੂਪੁਰ ਵਲੋਂ 5 ਘੰਟੇ ਬੱਲੂਆਣਾ ਦਾ ਟੋਲ ਪਲਾਜ਼ਾ ਪਰਚੀ ਮੁਕਤ ਕੀਤਾ ਅਗਲੀ ਖ਼ਬਰ ਘਰ ਵਿਚ ਫਟਿਆ ਗੈਸ ਸਿਲੰਡਰ, ਧਮਾਕੇ ਨਾਲ ਉੱਡੀ ਕਮਰੇ ਦੀ ਛੱਤ ਤੇ ਨੁਕਸਾਨੀ ਗਈ ਕਾਰ